ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਕ ਵਿਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਦਿਤਾ ਸੱਦਾ

By : GAGANDEEP

Published : Oct 22, 2023, 5:31 pm IST
Updated : Oct 22, 2023, 5:31 pm IST
SHARE ARTICLE
photo
photo

ਵੱਖ-ਵੱਖ ਰਾਜਾਂ ਤੋਂ ਆਏ ਮੰਡੀ ਬੋਰਡ ਦੇ ਚੇਅਰਮੈਨ ਅਤੇ ਐਮ.ਡੀਜ਼ ਨਾਲ ਕੀਤੀ ਮੀਟਿੰਗ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ 'ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦੀ ਵਕਾਲਤ ਕੀਤੀ। ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਰਾਜਾਂ ਦੇ ਚੇਅਰਮੈਨਾਂ ਅਤੇ ਮੰਡੀ ਬੋਰਡਾਂ ਦੇ ਪ੍ਰਬੰਧ ਨਿਰਦੇਸ਼ਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਸਤਾਂ ਦੀ ਖਰੀਦੋ-ਫਰੋਖਤ ਲਈ ਸਾਂਝਾ ਪਲੇਟਫਾਰਮ ਤਿਆਰ ਕਰਨ ਲਈ ਸਾਰੇ ਸੂਬਿਆਂ ਨੂੰ ਹੱਥ ਮਿਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮਿਆਰੀ ਉਤਪਾਦਾਂ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਮਾਜ ਦੇ ਹਰ ਵਰਗ ਨੂੰ ਇਸ ਕਵਾਇਦ ਤੋਂ ਲਾਭ ਮਿਲੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਮੁੱਚਾ ਵਿਸ਼ਵ ਇਕ ਮੰਡੀ ਵਜੋਂ ਉਭਰਿਆ ਹੈ ਤਾਂ ਪੈਦਾਵਾਰ ਅਤੇ ਮੰਡੀਕਰਨ ਸਬੰਧੀ ਸੂਬਿਆਂ ਵਿਚਕਾਰ ਬੇਲੋੜੇ ਬੰਧੇਜਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਫਾਰਮ ਟੂ ਫੋਰਕ' (ਖੇਤ ਤੋਂ ਸਿੱਧਾ ਖਪਤਕਾਰ) ਸੰਕਲਪ ਨੂੰ ਅਪਨਾਉਣ ਅਤੇ ਸਾਰੇ ਸੂਬਿਆਂ ਵਿੱਚ ਮਾਲ ਦੀ ਉਪਲਬਧਤਾ ਨਾਲ ਖਪਤਕਾਰਾਂ ਤੇ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦਾ ਮੁਨਾਫ਼ਾ ਯਕੀਨੀ ਬਣਾਉਣ ਲਈ ਇਹ ਪਹੁੰਚ ਅਪਣਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਘੱਟ ਮੁਨਾਫ਼ੇ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਉਤਪਾਦ ਦੇ ਮੰਡੀਕਰਨ ਲਈ ਸਾਂਝੇ ਪਲੇਟਫਾਰਮ ਦਾ ਵਿਚਾਰ ਵਿਕਸਤ ਹੁੰਦਾ ਹੈ ਤਾਂ ਇਸ ਨਾਲ ਕਿਸਾਨਾਂ ਨੂੰ ਵੱਡੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਦੌਰੇ 'ਤੇ ਆਏ ਵਫ਼ਦਾਂ ਨੂੰ ਸੂਬੇ ਵੱਲੋਂ ਲੋਕ ਭਲਾਈ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਦੀ ਸਫ਼ਲਤਾਪੂਰਵਕ ਵਰਤੋਂ ਬਾਰੇ ਵੀ ਦੱਸਿਆ। ਹਾਲਾਂਕਿ ਉਨ੍ਹਾਂ ਨੇ ਅਫਸੋਸ ਜਤਾਇਆ ਕਿ ਸੂਬੇ  ਦੇ ਆਰ.ਡੀ.ਐਫ. ਦੀ 5637.4 ਕਰੋੜ ਰੁਪਏ ਦੀ ਵੱਡੀ ਰਕਮ ਅਜੇ ਵੀ ਕੇਂਦਰ ਸਰਕਾਰ ਕੋਲ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਯਤਨਾਂ ਦੇ ਬਾਵਜੂਦ ਕੇਂਦਰ ਸਰਕਾਰ ਇਹ ਫੰਡ ਜਾਰੀ ਨਹੀਂ ਕਰ ਰਹੀ, ਜੋ ਪੰਜਾਬ ਨਾਲ ਸਰਾਸਰ ਬੇਇਨਸਾਫ਼ੀ ਹੈ।

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਗੋਆ ਮੰਡੀ ਬੋਰਡ ਦੇ ਚੇਅਰਮੈਨ ਪ੍ਰਕਾਸ਼ ਚੰਦਰ ਵੇਲਿਪ, ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਆਦਿਤਿਆ ਦੇਵੀ ਲਾਲ ਚੌਟਾਲਾ, ਉੱਤਰਾਖੰਡ ਮੰਡੀ ਬੋਰਡ ਦੇ ਐਮ.ਡੀ. ਅਸ਼ੀਸ਼ ਅਤੇ ਹੋਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement