ਲੁਧਿਆਣਾ 'ਚ ਵਪਾਰੀ ਤੋਂ 6 ਲੱਖ ਦੀ ਲੁੱਟ, 2 ਬੈਗ ਖੋਹ ਕੇ ਬਦਮਾਸ਼ ਫਰਾਰ
Published : Oct 22, 2023, 8:33 am IST
Updated : Oct 22, 2023, 8:33 am IST
SHARE ARTICLE
File Photo
File Photo

ਇੱਕ ਬੈਗ ਵਿਚ ਕਰੀਬ 6 ਲੱਖ ਰੁਪਏ ਦੀ ਨਕਦੀ ਸੀ ਅਤੇ ਦੂਜੇ ਵਿਚ ਲੈਪਟਾਪ ਸੀ

ਲੁਧਿਆਣਾ - ਪੰਜਾਬ ਦੇ ਲੁਧਿਆਣਾ ਵਿਚ ਚਾਰ ਕਾਰ ਸਵਾਰ ਬਦਮਾਸ਼ਾਂ ਨੇ ਇੱਕ ਐਲੂਮੀਨੀਅਮ ਕਾਰੋਬਾਰੀ ਤੋਂ 6 ਲੱਖ ਰੁਪਏ ਅਤੇ ਇੱਕ ਲੈਪਟਾਪ ਲੁੱਟ ਲਿਆ। ਉਹ ਗਿੱਲ ਰੋਡ 'ਤੇ ਸਥਿਤ ਆਪਣੀ ਫੈਕਟਰੀ ਤੋਂ ਵਾਪਸ ਕਿਚਲੂ ਨਗਰ ਵੱਲ ਘਰ ਆ ਰਿਹਾ ਸੀ ਕਿ ਘਰ ਦੇ ਕੋਲ ਇੱਕ ਕਾਰ ਰੁਕੀ। ਦੋ ਨਕਾਬਪੋਸ਼ ਨੌਜਵਾਨਾਂ ਨੇ ਕਾਰ 'ਚੋਂ ਉਤਰ ਕੇ ਵਪਾਰੀ 'ਤੇ ਬੇਸਬਾਲ ਬੈਟ ਨਾਲ ਹਮਲਾ ਕਰ ਦਿੱਤਾ।

ਕਾਰੋਬਾਰੀ ਸੌਰਵ ਅਗਰਵਾਲ ਦੇ ਹੱਥ ਵਿਚ ਦੋ ਬੈਗ ਸਨ। ਬਦਮਾਸ਼ਾਂ ਨੇ ਹਮਲਾ ਕਰ ਕੇ ਦੋਵੇਂ ਬੈਗ ਖੋਹ ਲਏ। ਇੱਕ ਬੈਗ ਵਿਚ ਕਰੀਬ 6 ਲੱਖ ਰੁਪਏ ਦੀ ਨਕਦੀ ਸੀ ਅਤੇ ਦੂਜੇ ਵਿਚ ਲੈਪਟਾਪ ਸੀ। ਹਮਲਾ ਕਰਨ ਵਾਲੇ ਬਦਮਾਸ਼ਾਂ ਨੇ ਚਿਹਰੇ 'ਤੇ ਮਾਸਕ ਪਹਿਨੇ ਹੋਏ ਸਨ, ਪਰ ਪੁਲਿਸ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਹੀ ਹੈ ਕਿ ਉਨ੍ਹਾਂ ਨੇ ਮਾਸਕ ਪਹਿਨੇ ਹੋਏ ਸਨ ਜਾਂ ਨਹੀਂ। ਕਾਰੋਬਾਰੀ ਦੀ ਚੀਕ ਸੁਣ ਕੇ ਪਰਿਵਾਰ ਅਤੇ ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਖੂਨ ਨਾਲ ਲੱਥਪੱਥ ਸੌਰਵ ਨੂੰ ਸੰਭਾਲਿਆ। ਉਦੋਂ ਤੱਕ ਬਦਮਾਸ਼ ਫਰਾਰ ਹੋ ਚੁੱਕੇ ਸਨ। 

ਕਾਰੋਬਾਰੀ ਸੌਰਵ ਅਗਰਵਾਲ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਸ ਦੀ ਬਾਂਹ 'ਤੇ ਟਾਂਕੇ ਲਾਏ ਹਨ। ਸੌਰਵ ਨੇ ਦੱਸਿਆ ਕਿ ਜਦੋਂ ਉਹ ਫੈਕਟਰੀ ਤੋਂ ਘਰ ਪਰਤਿਆ ਤਾਂ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਹੀ ਉਸ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਲੋਕਾਂ ਨੇ ਮੂੰਹ 'ਤੇ ਮਾਸਕ ਪਾਏ ਹੋਏ ਸਨ। ਉਸ ਨੂੰ ਸੰਭਲਣ ਦਾ ਮੌਕਾ ਹੀ ਨਹੀਂ ਮਿਲਿਆ। ਚੌਕੀ ਕਿਚਲੂ ਨਗਰ ਦੀ ਪੁਲਿਸ ਅਤੇ ਸੀਨੀਅਰ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਕਾਰੋਬਾਰੀ ਦੇ ਬਿਆਨ ਦਰਜ ਕੀਤੇ।

ਲੁੱਟ ਤੋਂ ਬਾਅਦ ਏਡੀਸੀਪੀ ਸ਼ੁਭਮ ਅਗਰਵਾਲ ਅਤੇ ਏਸੀਪੀ ਮਨਦੀਪ ਸਿੰਘ ਪੁਲਿਸ ਟੀਮਾਂ ਨਾਲ 1 ਵਜੇ ਤੱਕ ਬਦਮਾਸ਼ਾਂ ਦਾ ਪਤਾ ਲਗਾਉਣ ਲਈ ਚੈਕਿੰਗ ਕਰਦੇ ਰਹੇ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਅਧਿਕਾਰੀਆਂ ਨੇ ਵਾਇਰਲੈੱਸ 'ਤੇ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਸ਼ਹਿਰ ਵਿਚ ਕਈ ਥਾਵਾਂ ’ਤੇ ਨਾਕਾਬੰਦੀ ਵੀ ਕੀਤੀ ਗਈ।

ਪੁਲਿਸ ਨੇ ਦੇਰ ਰਾਤ ਤੱਕ ਸ਼ਹਿਰ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ’ਤੇ ਆਉਣ-ਜਾਣ ਵਾਲੇ ਹਰ ਵਿਅਕਤੀ ਤੇ ਸ਼ੱਕੀ ਕਾਰ ਦੀ ਚੈਕਿੰਗ ਕੀਤੀ। ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਕਾਰੋਬਾਰੀ ਸੌਰਵ ਨੇ ਪੁਲਿਸ ਨੂੰ ਦੱਸਿਆ ਹੈ ਕਿ 6 ਲੱਖ ਰੁਪਏ ਅਤੇ ਇੱਕ ਲੈਪਟਾਪ ਲੁੱਟ ਲਿਆ ਗਿਆ ਹੈ। ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਸ਼ਹਿਰ ਵਿਚ ਥਾਂ-ਥਾਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਦੇਰ ਰਾਤ ਤੱਕ ਸੇਫ਼ ਸਿਟੀ ਕੈਮਰੇ ਅਤੇ ਲੋਕਾਂ ਦੇ ਘਰਾਂ ਵਿਚ ਲੱਗੇ ਕੈਮਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਵਾਹਨ ਨੰਬਰ ਅਤੇ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਟੀਮਾਂ ਵੀ ਬਣਾਈਆਂ ਗਈਆਂ ਹਨ। ਜਲਦੀ ਹੀ ਬਦਮਾਸ਼ ਪੁਲਿਸ ਦੀ ਗ੍ਰਿਫ਼ਤ ਵਿਚ ਹੋਣਗੇ। ਕਾਰੋਬਾਰੀ ਸੌਰਵ ਦੀ ਹਾਲਤ ਖਤਰੇ ਤੋਂ ਬਾਹਰ ਹੈ। 


 

Tags: #ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement