Taran Taran News : ਦੋ ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 1 ਕਰੋੜ 14 ਲੱਖ 60 ਹਜ਼ਾਰ ਦੀ ਜਾਇਦਾਦ ਕੀਤੀ ਜ਼ਬਤ

By : BALJINDERK

Published : Oct 22, 2024, 4:50 pm IST
Updated : Oct 22, 2024, 4:50 pm IST
SHARE ARTICLE
ਪੁਲਿਸ ਕਾਰਵਾਈ ਕਰਦੀ ਹੋਈ
ਪੁਲਿਸ ਕਾਰਵਾਈ ਕਰਦੀ ਹੋਈ

Taran Taran News : ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸ਼ਿਕੰਜਾ ਕਸਦੇ ਹੋਏ ਕੀਤੀ ਗਈ ਕਾਰਵਾਈ

Taran Taran News : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਗੌਰਵ ਤੂਰਾ ਐਸਐਸਪੀ ਤਰਨ ਤਾਰਨ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਨਸ਼ੇ ’ਤੇ ਕਾਬੂ ਪਾਉਣ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਜਾ ਰਿਹਾ ਹੈ, ਤਾਂ ਜੋ ਕਿ ਨਸ਼ੇ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ। ਇਸੇ ਲੜੀ ਤਹਿਤ ਸਬ ਡਿਵੀਜ਼ਨ ਭਿੱਖੀਵਿੰਡ ਦੀ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸ਼ਿਕੰਜਾ ਕਸਦੇ ਹੋਏ ਦੋ ਮੁਲਜ਼ਮਾਂ ਦੀ 1 ਕਰੋੜ 14 ਲੱਖ 60 ਹਜ਼ਾਰ ਦੀ ਜਾਇਦਾਦ ਜ਼ਬਤ ਕਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਸਾਲ 2023 ’ਚ ਥਾਣਾ ਖਾਲੜਾ ਵਿਖੇ ਮੁਕਦਮਾ ਨੰਬਰ 49/23 ਧਾਰਾ 21ਸੀ ਐਨਡੀ ਪੀਐਸ ਐਕਟ ਤਹਿਤ ਦੋ ਨਸ਼ਾ ਸਮਗਲਰਾਂ ਖਿਲਾਫ਼ ਦਰਜ ਕੀਤਾ ਗਿਆ ਸੀ । ਜਿਸ ਸਬੰਧੀ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਰਵਾਈ ਲਈ ਦਿੱਲੀ ਕੰਪੀਟੈਂਟ ਅਥਾਰਿਟੀ ਨੂੰ ਲਿਖਿਆ ਗਿਆ ਸੀ, ਜਿਸ ਤੋਂ ਬਾਅਦ ਦੋ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਆਰਡਰ ਪ੍ਰਾਪਤ ਹੋ ਗਏ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ ਨਸ਼ਾ ਸਮੱਗਲਰ ਸੁਰਜੀਤ ਸਿੰਘ ਸਿੰਘ ਪੁੱਤਰ ਬੋਹਰਾ ਸਿੰਘ ਵਾਸੀ ਪਿੰਡ ਮਾੜੀ ਕੰਬੋਕੇ ਅਤੇ ਰੇਸ਼ਮ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਡੱਲ ਪਾਸੋਂ ਥਾਣਾ ਖਾਲੜਾ ਦੀ ਪੁਲਿਸ ਨੇ 3 ਕਿਲੋ 834 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ 1 ਕਰੋੜ 14 ਲੱਖ 60 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।

(For more news apart from Big operation of Punjab police against two drug smugglers, property worth 1 crore 14 lakh 60 thousand seized News in Punjabi, stay tuned to Rozana Spokesman)

 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement