Punjab News : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੂਬੇ ’ਚ ਝੋਨੇ ਦੀ ਲਿਫਟਿੰਗ ’ਚ ਹੋ ਰਹੀ ਦੇਰੀ ਨੂੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ

By : BALJINDERK

Published : Oct 22, 2024, 2:30 pm IST
Updated : Oct 22, 2024, 5:50 pm IST
SHARE ARTICLE
Cabinet Minister Aman Arora
Cabinet Minister Aman Arora

Punjab News : ਕਿਹਾ- ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ 

Punjab News : ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਪੰਜਾਬ ਪ੍ਰਤੀ ਅਣਗਹਿਲੀ ਅਤੇ ਵਿਰੋਧੀ ਨੀਤੀਆਂ ਲਈ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਕਿਸਾਨਾਂ ਅਤੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ।

ਆਪਣੇ ਹਾਲੀਆ ਬਿਆਨ ਵਿੱਚ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਗੁਦਾਮਾਂ ਵਿੱਚ ਸਟੋਰ ਕੀਤੇ ਵਾਧੂ ਅਨਾਜ ਨੂੰ ਲੈਕੇ ਚਿੰਤਤ ਹੈ। ਕੇਂਦਰੀ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਅਤੇ ਨਿੱਜੀ ਮੀਟਿੰਗਾਂ ਦੇ ਬਾਵਜੂਦ, ਭਾਜਪਾ ਸਰਕਾਰ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਇਸ ਅਣਗਹਿਲੀ ਨੇ ਕੇਂਦਰ ਸਰਕਾਰ ਦੀਆਂ ਬੇਅਸਰ ਨੀਤੀਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭਿਆਨਕ ਸਥਿਤੀ ਪੈਦਾ ਕਰ ਦਿੱਤੀ ਹੈ।

ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਭਾਜਪਾ ਨੇ ਵਾਰ-ਵਾਰ ਉਨ੍ਹਾਂ ਦੇ ਹਿੱਤਾਂ ਦੇ ਖਿਲਾਫ ਫੈਸਲੇ ਲਾਗੂ ਕੀਤੇ ਹਨ।  'ਆਪ' ਆਗੂ ਨੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ 'ਤੇ ਪੰਜਾਬ ਦੇ ਕਿਸਾਨਾਂ ਦੀਆਂ ਲੋੜਾਂ ਅਤੇ ਚਿੰਤਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਨਾਲ ਬਦਲਾ ਲੈਣ ਦਾ ਦੋਸ਼ ਲਾਇਆ। ਅਰੋੜਾ ਨੇ ਟਿੱਪਣੀ ਕੀਤੀ, "ਪੰਜਾਬ ਦੇ ਕਿਸਾਨ ਬਿਹਤਰ ਦੇ ਹੱਕਦਾਰ ਹਨ। ਭਾਜਪਾ ਸਰਕਾਰ ਨੇ ਵਾਰ-ਵਾਰ ਕੀਤੀ ਗਈਆਂ ਸਾਡੀਆਂ ਬੇਨਤੀਆਂ ਵੱਲ ਅੱਖਾਂ ਬੰਦ ਕਰ ਦਿੱਤੀਆਂ ਹਨ। ਉਹ ਭੰਡਾਰ ਕੀਤੇ ਅਨਾਜ ਨੂੰ ਹਟਾਉਣ ਵਿੱਚ ਅਸਫਲ ਰਹੀ ਹੈ"।

ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ 'ਆਪ' ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹਾਂ। ਤੁਹਾਡਾ (ਕਿਸਾਨਾਂ ਦਾ) ਸੰਘਰਸ਼ ਸਾਡਾ ਸੰਘਰਸ਼ ਹੈ ਅਤੇ ਅਸੀਂ ਤੁਹਾਡੀਆਂ ਜ਼ਰੂਰਤਾਂ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ।

ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸੰਬੋਧਿਤ ਕਰਦੇ ਹੋਏ ਅਰੋੜਾ ਨੇ ਕਿਹਾ, "ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ 'ਆਪ' ਸਰਕਾਰ ਲਈ ਤੁਹਾਡੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਤੁਹਾਡੇ ਹੱਕਾਂ ਦੀ ਰਾਖੀ ਲਈ ਆਪਣੀ ਪੂਰੀ ਤਾਕਤ ਨਾਲ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਤੁਹਾਡੇ ਨਾਲ ਸਹੀ ਵਿਵਹਾਰ ਕੀਤਾ ਜਾਵੇ।" 

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਖੇਤੀ ਸੈਕਟਰ ਨੂੰ ਕਮਜ਼ੋਰ ਕਰਨ ਦੀਆਂ ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  "ਅਸੀਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆਪਣੇ ਫਾਇਦੇ ਲਈ ਹਾਸ਼ੀਏ 'ਤੇ ਪਹੁੰਚਾਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਪਛਾਣਦੇ ਹਾਂ, ਉਹ ਖਾਸ ਤੌਰ 'ਤੇ ਆਪਣੇ ਪੂੰਜੀਵਾਦੀ ਦੋਸਤ ਅਡਾਨੀ ਨੂੰ ਫਾਇਦਾ ਪਹੁਚਾਉਣਾ ਚਾਹੁੰਦੇ ਹਨ। ਅਸੀਂ ਇਸਦੇ ਵਿਰੁੱਧ ਖੜੇ ਹੋਵਾਂਗੇ ਅਤੇ ਨਕਾਮ ਕਰਾਂਗੇ।"

(For more news apart from Cabinet Minister Aman Arora slammed the central government over the delay in paddy lifting in the state News in Punjabi, stay tuned to Rozana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement