Punjab News: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੰਡੀਆਂ ’ਚੋਂ ਝੋਨੇ ਦੀ ਚੁਕਾਈ ਜੰਗੀ ਪੱਧਰ ’ਤੇ ਕਰਨ ਦੇ ਹੁਕਮ
Published : Oct 22, 2024, 7:52 am IST
Updated : Oct 22, 2024, 7:52 am IST
SHARE ARTICLE
Chief Minister Bhagwant Mann orders to pay paddy from markets on war footing
Chief Minister Bhagwant Mann orders to pay paddy from markets on war footing

ਮੁੱਖ ਮੰਤਰੀ ਹਰ ਰੋਜ਼ ਖ਼ੁਦ ਲੈਣਗੇ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਜਾਇਜ਼ਾ

 

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿਚ ਖ਼ਰੀਦੇ ਜਾ ਰਹੇ ਝੋਨੇ ਦੀ ਚੁਕਾਈ ਤੇਜ਼ੀ ਨਾਲ  ਯਕੀਨੀ ਬਣਾਉਣ ਦੇ ਆਦੇਸ਼ ਦਿਤੇ ਹਨ।

ਹੁਣ ਮੁੱਖ ਮੰਤਰੀ ਹਰ ਰੋਜ਼ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਖ਼ੁਦ ਹਰ ਰੋਜ਼ ਜਾਇਜ਼ਾ ਲੈਣਗੇ। ਸੂਬੇ ਵਿਚ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਉਤਪਾਦਨ ਵਿਚ ਆਤਮ ਨਿਰਭਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਅੰਨਦਾਤਿਆਂ ਨੇ ਅਪਣੇ ਬੇਸ਼ਕੀਮਤੀ ਕੁਦਰਤੀ ਵਸੀਲੇ ਪਾਣੀ ਅਤੇ ਜਰਖੇਜ਼ ਮਿੱਟੀ ਨੂੰ ਦਾਅ ਉਤੇ ਲਾ ਦਿਤਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਕੌਮੀ ਭੰਡਾਰ ਵਿਚ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। 


 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement