
Punjab News: ਮੁੱਖ ਮੰਤਰੀ ਭਗਵੰਤ ਮਾਨ ਵੀ ਕਰਨਗੇ ਸ਼ਿਰਕਤ
Punjab News: ਪੰਜਾਬ ਸਰਕਾਰ ਵਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤਕ ਚੱਲਣ ਵਾਲੇ ਇਸ ਪ੍ਰੋਗਰਾਮ ਵਿਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।
ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫ਼ੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਮਾਪੇ ਅਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ। ਉਨ੍ਹਾਂ ਦਸਿਆਂ ਕਿ ਸਤੰਬਰ ਮਹੀਨੇ ਵਿਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਝਾ ਕੀਤਾ ਜਾਵੇਗਾ।
ਸਿਖਿਆ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੰਜਾਬ ਰਾਜ ਦੇ ਕਿਸੇ ਨਾ ਕਿਸੇ ਸਰਕਾਰੀ ਸਕੂਲ ’ਚ ਮੈਗਾ ਪੀ.ਟੀ.ਐਮ. ਵਿਚ ਸਿਰਕਤ ਕਰਨਗੇ। ਪੰਜਾਬ ਦੇ 20000 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਮਿਤੀ 22 ਅਕਤੂਬਰ 2024 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਸਕੂਲ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿਖਿਆ ਕ੍ਰਾਂਤੀ ਦੇ ਗਵਾਹ ਬਨਣ। ਸਿਖਿਆ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੰਜਾਬ ਰਾਜ ਦੇ ਕਿਸੇ ਨਾ ਕਿਸੇ ਸਰਕਾਰੀ ਸਕੂਲ ’ਚ ਮੈਗਾ ਪੀ.ਟੀ.ਐਮ. ਵਿਚ ਸਿਰਕਤ ਕਰਨਗੇ।