Punjab News: ਪਰਾਲੀ ਸਾੜਨ ਤੋਂ ਰੋਕਣ ਲਈ ਹੁਣ ਪੰਜਾਬ ਪੁਲਿਸ ਵੀ ਸਿੱਧੇ ਐਕਸ਼ਨ ਵਿਚ
Published : Oct 22, 2024, 7:59 am IST
Updated : Oct 22, 2024, 7:59 am IST
SHARE ARTICLE
Now the Punjab Police is also in direct action to prevent stubble burning
Now the Punjab Police is also in direct action to prevent stubble burning

Punjab News: ਡੀ.ਜੀ.ਪੀ ਗੌਰਵ ਯਾਦਵ ਖ਼ੁਦ ਕਰ ਰਹੇ ਹਨ ਕਾਰਵਾਈ ਦੀ ਨਿਗਰਾਨੀ

 

Punjab News: ਪਰਾਲੀ ਸਾੜਨ ’ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਹੁਣ ਪੂਰੇ ਐਕਸ਼ਨ ਵਿਚ ਹੈ। ਇਕ ਪਾਸੇ  ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿਤੀ। 

ਦਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਮੁਕੰਮਲ ਰੋਕ ਲਈ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵਲੋਂ ਸੂਬੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ ’ਤੇ ਸਮੀਖਿਆ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਮੀਨੀ ਪੱਧਰ ’ਤੇ ਅਣਥੱਕ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੀਸੀਜ਼/ਐਸਐਸਪੀਜ਼ ਅਤੇ ਐਸਡੀਐਮਜ਼/ਡੀਐਸਪੀਜ਼ ਵਲੋਂ ਪਰਾਲੀ ਸਾੜਨ ਸਬੰਧੀ ਹੌਟਸਪਾਟ ਵਜੋਂ ਦਰਜ ਕੀਤੇ ਗਏ ਪਿੰਡਾਂ ਦੇ ਸਾਂਝੇ ਦੌਰੇ ਕਰਨ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਵੱਖ-ਵੱਖ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਹੁਣ ਤਕ ਸੂਬੇ ਵਿਚ ਸੈਟੇਲਾਈਟਾਂ ਰਾਹੀਂ 1393 ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲੱਗਣ ਉਪਰੰਤ ਜੁਆਇੰਟ ਟੀਮਾਂ ਨੂੰ ਮੌਕੇ ’ਤੇ ਜਾਂਚ ਲਈ ਭੇਜਿਆ ਗਿਆ। ਉਨ੍ਹਾਂ ਦਸਿਆ ਕਿ ਪੁਲਿਸ ਟੀਮਾਂ ਵਲੋਂ 874 ਮਾਮਲਿਆਂ ਵਿਚ ਐਫ਼.ਆਈ.ਆਰ. ਦਰਜ ਕੀਤੀਆਂ ਹਨ, ਜਦਕਿ 471 ਥਾਵਾਂ ’ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਪਾਇਆ ਗਿਆ।

ਹਾਲਾਂਕਿ, 471 ਮਾਮਲਿਆਂ ਦੀ ਰੋਜ਼ਾਨਾ ਡਾਇਰੀ ਰਿਪੋਰਟ (ਡੀ.ਡੀ.ਆਰ.) ਸਬੰਧਤ ਪੁਲਿਸ ਸਟੇਸ਼ਨਾਂ ਵਿਚ ਦਰਜ ਕੀਤੀ ਗਈ ਹੈ। 10.55 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ ਅਤੇ 394 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਦਸਣਯੋਗ ਹੈ ਕਿ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਤੇ ਮੁਲਾਜ਼ਮਾਂ ਦੀ ਗਿਣਤੀ ਦੇ ਆਧਾਰ ’ਤੇ ਢੁਕਵੀਂ ਗਿਣਤੀ ਵਿਚ ਵਾਧੂ ਗਸ਼ਤ ਪਾਰਟੀਆਂ ਅਤੇ ਉਡਣ ਦਸਤੇ ਪਰਾਲੀ ਸਾੜਨ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਚੌਕਸੀ ਰੱਖ ਰਹੇ ਹਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement