Mohali News : ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

By : BALJINDERK

Published : Oct 22, 2024, 5:04 pm IST
Updated : Oct 22, 2024, 5:22 pm IST
SHARE ARTICLE
Dr. Baljit Kaur
Dr. Baljit Kaur

Mohali News : ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ’ਤੇ ਫ਼ਸਲ ਵੀ ਨਹੀ ਚੁੱਕ ਰਹੀ

Mohali News : ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਕੀਤਾ। ਉਹ ਅੱਜ ਸੋਹਾਣਾ ਸਕੂਲ ਵਿਖੇ ਮੈਗਾ ਪੀ ਟੀ ਐਮ ਮੁਹਿੰਮ ਦਾ ਜਾਇਜ਼ਾ ਲੈਣ ਆਏ ਸਨ।

 ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ ਚੁੱਕ ਰਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ, ਪਰ ਇਸ ਦੇ ਬਾਵਜੂਦ ਕੇਂਦਰ ਪੰਜਾਬ ਦੇ ਗੋਦਾਮ ਖਾਲੀ ਨਹੀ ਕਰ ਰਿਹਾ। 

ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕੇਂਦਰ ਸਰਕਾਰ ਨੇ ਜੋ ਹਾਲਤ ਕੀਤੀ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਸਾਰਾ ਕੁੱਝ ਸਮਝਦੇ ਹਨ ਇਸ ਗੱਲ ਦਾ ਜਵਾਬ ਵੀ ਉਹ ਕੇਂਦਰ ਸਰਕਾਰ ਨੂੰ ਬਹੁਤ ਜਲਦੀ ਦੇਣਗੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਦੇ ਜੋ ਹਾਲਾਤ ਬਣਾਏ ਗਏ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਉਹਨਾਂ ਕਿਹਾ ਕਿ ਹੁਣ ਲੋਕ ਹੀ ਜਵਾਬ ਦੇਣਗੇ ਕਿਉਂਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਅਸਲੀ ਜ਼ਿੰਮੇਵਾਰ ਕੌਣ ਹੈ।

(For more news apart from center is treating the farmers of Punjab like a step mother: Dr. Baljit Kaur News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement