Batala News : ਵਿਜੀਲੈਂਸ ਨੇ ਪੁਲਿਸ ਸਿਪਾਹੀ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 

By : BALJINDERK

Published : Oct 22, 2024, 6:53 pm IST
Updated : Oct 22, 2024, 6:53 pm IST
SHARE ARTICLE
ਵਿਜੀਲੈਂਸ ਵਲੋਂ ਕਾਬੂ ਕੀਤਾ ਗਿਆ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ
ਵਿਜੀਲੈਂਸ ਵਲੋਂ ਕਾਬੂ ਕੀਤਾ ਗਿਆ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ

Batala News : ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਮੰਗੀ ਸੀ ਰਿਸ਼ਵਤ

Batala News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement