
Gurdaspur Accident News: ਕੰਬਾਈਨ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
Gurdaspur Accident News in punjabi : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਲਾਈਟਾਂ ਵਾਲਾ ਚੌਕ ਦੇ ਨਜ਼ਦੀਕ ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਿਓ-ਧੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਕੂੰਟ ਜ਼ਿਲ੍ਹਾ ਗੁਰਦਾਸਪੁਰ ਅਪਣੀ ਬੇਟੀ ਤਰਨਪ੍ਰੀਤ ਕੌਰ (9) ਨਾਲ ਮੋਟਰਸਾਈਕਲ ’ਤੇ ਹਰਚੋਵਾਲ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਲ ਜਾ ਰਿਹਾ ਸੀ।
ਜਦੋਂ ਉਹ ਲਾਈਟਾਂ ਵਾਲਾ ਚੌਕ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਕੰਬਾਈਨ ਜੋ ਬਿਨਾਂ ਬਲੇਡ ਉਤਾਰੇ ਆ ਰਹੀ ਸੀ, ਦੇ ਨਾਲ ਟੱਕਰ ਹੋ ਗਈ, ਜਿਸ ਨਾਲ ਚਰਨਜੀਤ ਸਿੰਘ ਅਤੇ ਤਰਨਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਇਕ ਕੁੱਤਾ ਵੀ ਸੀ, ਜਿਸਦੀ ਵੀ ਮੌਤ ਹੋ ਗਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਕੰਬਾਈਨ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।