
ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਬਦਲੇ DC
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 6 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ 3 ਜਿਲ੍ਹਿਆ ਦੇ ਡੀਸੀਜ਼ ਦੇ ਤਬਾਦਲੇ ਕੀਤੇ ਹਨ। ਅੰਮ੍ਰਿਤਸਰ ਡੀਸੀ ਸਾਕਸ਼ੀ ਸਾਹਨੀ ਨੂੰ ਮੁਹਾਲੀ ਗਰੇਟਰ ਦਾ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਪਠਾਨਕੋਟ ਦੇ ਡੀਸੀ ਅਦਿੱਤਿਆ ਉੱਪਲ ਨੂੰ ਗੁਰਦਾਸਪੁਰ ਦਾ ਡੀਸੀ ਲਗਾਇਆ ਗਿਆ ਹੈ।ਉਥੇ ਹੀ ਡੀਸੀ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੂੰ ਅੰਮ੍ਰਿਤਸਰ ਦਾ ਡੀਸੀ ਲਗਾਇਆ ਹੈ।