
ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਚ ਨਿਰੰਕਾਰੀ ਭਵਨ ‘ਤੇ ਗ੍ਰੇਨੇਡ ਹਮਲੇ ਵਿਚ ਫੜੇ ਗਏ ਦੋਸ਼ੀ ਬਿਕਰਮਜੀਤ...
ਅੰਮ੍ਰਿਤਸਰ (ਸਸਸ) : ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਚ ਨਿਰੰਕਾਰੀ ਭਵਨ ‘ਤੇ ਗ੍ਰੇਨੇਡ ਹਮਲੇ ਵਿਚ ਫੜੇ ਗਏ ਦੋਸ਼ੀ ਬਿਕਰਮਜੀਤ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਥੋਂ ਉਸ ਨੂੰ 5 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿਤਾ ਗਿਆ ਹੈ। ਦੱਸ ਦਈਏ ਹੈ ਕਿ ਪਿਛਲੇ ਦਿਨ ਅੰਮ੍ਰਿਤਸਰ ਨਿਰੰਕਾਰੀ ਭਵਨ ‘ਤੇ ਗ੍ਰੇਨੇਡ ਸੁੱਟਣ ਵਾਲੇ 1 ਅਤਿਵਾਦੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ, ਜਦੋਂ ਕਿ ਪੁਲਿਸ ਦੂਜੇ ਅਤਿਵਾਦੀ ਦੀ ਭਾਲ ਕਰ ਰਹੀ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਬਿਕਰਮਜੀਤ ਸਿੰਘ ਹੈ। ਦੋਸ਼ੀ ਨੇ ਪਾਕਿਸਤਾਨ ਵਿਚ ਬੈਠੇ ਅਤਿਵਾਦੀਆਂ ਦੀ ਮਦਦ ਨਾਲ ਘਟਨਾ ਨੂੰ ਅੰਜਾਮ ਦਿਤਾ ਹੈ।ਧਿਆਨ ਯੋਗ ਹੈ ਕਿ ਐਤਵਾਰ ਦੀ ਸਵੇਰੇ 11:30 ਵਜੇ ਦੇ ਕਰੀਬ ਅਦਲੀਵਾਲ ਸਥਿਤ ਨਿਰੰਕਾਰੀ ਭਵਨ ਵਿਚ ਸਤਸੰਗ ਦੇ ਦੌਰਾਨ ਕਾਲੇ ਰੰਗ ਦੇ ਪਲਸਰ ‘ਤੇ ਆਏ 2 ਅਤਿਵਾਦੀਆਂ ਨੇ ਗ੍ਰੇਨੇਡ ਹਮਲਾ ਕੀਤਾ ਸੀ, ਜਿਸ ਵਿਚ ਉਪਦੇਸ਼ਕ ਸੁਖਦੇਵ ਕੁਮਾਰ ਤੋਂ ਇਲਾਵਾ 17 ਸਾਲ ਦਾ ਸੰਦੀਪ ਸਿੰਘ ਅਤੇ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 21 ਸ਼ਰਧਾਲੂ ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ : ਫੜੇ ਗਏ ਦੋਸ਼ੀ ਬਿਕਰਮਜੀਤ ਸਿੰਘ ਦੀ ਮਾਂ ਨੇ ਖੁਲਾਸਾ ਕੀਤਾ ਹੈ ਕਿ ਵਿਕਰਮ ਦਾ ਚਚੇਰਾ ਭਰਾ ਪੁਲਿਸ ਵਿਚ ਨੌਕਰੀ ਕਰਦਾ ਹੈ ਅਤੇ ਉਸ ਦੇ ਇਕ ਤਾਏ ਦਾ ਪੁੱਤਰ ਏਅਰਪੋਰਟ ‘ਤੇ ਨੌਕਰੀ ਕਰਦਾ ਹੈ। ਅਪਣੇ ਪੁੱਤਰ ਨੂੰ ਨਿਰਦੋਸ਼ ਦੱਸਦੇ ਹੋਏ ਵਿਕਰਮ ਦੀ ਮਾਂ ਨੇ ਕਿਹਾ ਕਿ ਪੁਲਿਸ ਦੇ ਵਲੋਂ ਉਸ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਉਸ ਦਾ ਪੁੱਤਰ ਇਕ ਅਤਿਵਾਦੀ ਨਹੀਂ ਸਗੋਂ ਕਿਸਾਨ ਹੈ।
ਦੱਸ ਦਈਏ ਕਿ ਐਤਵਾਰ ਨੂੰ ਰਾਜਾਸਾਂਸੀ ਦੇ ਨਿਰੰਕਾਰੀ ਭਵਨ ਵਿਚ 2 ਅਤਿਵਾਦੀਆਂ ਵਲੋਂ ਗ੍ਰੇਨੇਡ ਹਮਲੇ ਕੀਤਾ ਗਿਆ ਸੀ। ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਬੰਬ ਧਮਾਕੇ ਦੇ ਦੋਵਾਂ ਦੋਸ਼ੀਆਂ ਦੀ ਪਹਿਚਾਣ ਸਰਵਜਨਿਕ ਕੀਤੀ, ਜਿਸ ਵਿਚ ਵਿਕਰਮਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਦੂਜਾ ਦੋਸ਼ੀ ਅਵਤਾਰ ਸਿੰਘ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ।