
ਬੀਤੇ ਦਿਨੀ ਪੰਜਾਬ ਪੁਲਿਸ ਨੇ ਨਿਰੰਕਾਰੀ ਭਵਨ ਬੰਬ ਧਮਾਕੇ ਦੇ ਸ਼ੱਕ ਵਿਚ ਧਾਲੀਵਾਲ ਪਿੰਡ ਤੋਂ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ...
ਚੰਡੀਗੜ੍ਹ (ਸ.ਸ.ਸ) : ਬੀਤੇ ਦਿਨੀ ਪੰਜਾਬ ਪੁਲਿਸ ਨੇ ਨਿਰੰਕਾਰੀ ਭਵਨ ਬੰਬ ਧਮਾਕੇ ਦੇ ਸ਼ੱਕ ਵਿਚ ਧਾਲੀਵਾਲ ਪਿੰਡ ਤੋਂ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ। ਉਧਰ ਬਿਕਰਮਜੀਤ ਦੀ ਗ੍ਰਿਫਤਾਰੀ ਤੋਂ ਬਾਅਦ ਉਸਦੇ ਪਰਿਵਾਰ ਵਿਚ ਸੋਗ ਦਾ ਮਹੌਲ ਹੈ। ਬਿਕਰਮ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਨਿਰਦੋਸ਼ ਹੈ ਅਤੇ ਉਸਦਾ ਕਿਸੇ ਜਥੇਬੰਦੀ ਨਾਲ ਕੋਈ ਸੰਬੰਧ ਨਹੀਂ।
ਸਪੋਕੇਸਮੈਨ ਟੀਵੀ ਵੱਲੋਂ ਬਿਕਰਮ ਦੇ ਪਰਿਵਾਰ ਨਾਲ ਖਾਸ ਗੱਲਬਾਤ ਕੀਤੀ ਗਈ ਤਾਂ ਬਿਕਰਮ ਦੀ ਮਾਂ ਨੇ ਆਪਣੇ ਪੁੱਤਰ ਨੂੰ ਨਿਰਦੋਸ਼ ਦੱਸਿਆ। ਉਨ੍ਹਾਂ ਦੱਸਿਆ ਕਿ ਉਸਦਾ ਪੁੱਤਰ ਇਕ ਕਿਸਾਨ ਹੈ ਅੱਤਵਾਦੀ ਨਹੀਂ। ਬਿਕਰਮ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੰਬ ਧਮਾਕੇ ਵਾਲੇ ਦਿਨ ਉਹ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ।