ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦਾ ਆਮ ਆਦਮੀ ਪਾਰਟੀ ਵੱਲੋਂ ਸਵਾਗਤ
Published : Nov 22, 2018, 6:35 pm IST
Updated : Nov 22, 2018, 6:37 pm IST
SHARE ARTICLE
Kartarpur Sahib
Kartarpur Sahib

ਆਮ ਆਦਮੀ ਪਾਰਟੀ ਨੇ ਸਰਕਾਰ ਦੁਆਰਾ ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ...

ਚੰਡੀਗੜ ( ਸ.ਸ.ਸ) :  ਆਮ ਆਦਮੀ ਪਾਰਟੀ ਨੇ ਸਰਕਾਰ ਦੁਆਰਾ ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ਲਈ ਕਰਤਾਰਪੁਰ ਕੋਰੀਡੋਰ ਖੋਲੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਸਾਂਝੇ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਮੁੱਖ ਬੁਲਾਰੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਕੁਲਤਾਰ ਸੰਧਵਾਂ, ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਨੇ ਸਿੱਖ ਸੰਗਤਾਂ ਅਤੇ ਵਿਸ਼ਵ ਭਰ ਵਿਚ ਵੱਸਦੇ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।

‘ਆਪ’ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੇ ਵਿਸ਼ਵ ਦੇ ਗੁਰੂ ਹਨ ਅਤੇ ਉਨਾਂ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਨੂੰ ਹੈਰੀਟੇਜ ਸ਼ਹਿਰ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਦੇਸ਼ ਦੀ ਵੰਡ ਪਿੱਛੋਂ ਸਿੱਖ ਧਰਮ ਨਾਲ ਸੰਬੰਧਿਤ ਅਨੇਕਾਂ ਅਸਥਾਨ ਪਾਕਿਸਤਾਨ ਵੱਲ ਚਲੇ ਗਏ ਸਨ ਜਿਨਾਂ ਦੇ ਦਰਸ਼ਨ ਕਰਨ ਲਈ ਸੰਗਤ ਹਮੇਸ਼ਾ ਤਤਪਰ ਰਹਿੰਦੀ ਹੈ। ਉਨਾਂ ਕੇਂਦਰ ਸਰਕਾਰ ਤੋਂ ਤਾਕੀਦ ਕੀਤੀ ਕਿ ਪਾਕਿਸਤਾਨ ਸਥਿਤ ਇਨਾਂ ਅਸਥਾਨਾਂ ਦੇ ਦਰਸ਼ਨਾਂ ਲਈ ਵੀਜ਼ਾ ਨਿਯਮਾਂ ਵਿਚ ਢਿੱਲ ਦਿੱਤੀ ਜਾਣੀ ਚਾਹੀਦੀ ਹੈ।

ਭਾਰਤ ਸਰਕਾਰ ਤੋਂ ਮੰਗ ਕਰਦਿਆਂ ਉਨਾਂ ਕਿਹਾ ਕਿ ਸਿਰਫ਼ ਦਰਸ਼ਨ ਕਰਨ ਦੇ ਮੰਤਵ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਅੰਮ੍ਰਿਤਸਰ ਵਿਖੇ ਵਿਦੇਸ਼ ਮੰਤਰਾਲੇ ਦਾ ਦਫ਼ਤਰ ਖੋਲਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਖੱਜਲ ਖ਼ੁਆਰੀ ਤੋਂ ਬਚ ਸਕੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement