ਮੁੱਖ ਮੰਤਰੀ ਵੱਲੋਂ ਗੁਰਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ
Published : Nov 22, 2018, 6:10 pm IST
Updated : Nov 22, 2018, 6:10 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੇ...

ਚੰਡੀਗੜ (ਸ.ਸ.ਸ.) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਵਿਸ਼ਵ ਭਰ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਇਸ ਸਾਲ ਦਾ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਬਹੁਤ ਵਡਭਾਗਾ ਮੌਕਾ ਹੈ ਕਿਉਂ ਜੋ ਸੂਬਾ ਸਰਕਾਰ ਇਸ ਦਿਹਾੜੇ 'ਤੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦਾ ਆਗਾਜ਼ ਕਰੇਗੀ ਤਾਂ ਕਿ ਅਗਲੇ ਵਰੇ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਸਕੇ।

ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਦੀ ਵਿਚਾਰਧਾਰਾ ਨੂੰ ਸੱਚੀ ਭਾਵਨਾ ਨਾਲ ਧਾਰਨ ਕਰਨ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਆਪਣੇ ਜੀਵਨ ਵਿੱਚ ਪਿਆਰ, ਦਇਆ, ਬਰਾਬਰੀ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਦਿੱਤੇ ਸੰਦੇਸ਼ ਦੀ ਅੱਜ ਵੀ ਓਨੀ ਹੀ ਸਾਰਥਿਕਤਾ ਹੈ ਅਤੇ ਸਾਲ ਭਰ ਚੱਲਣ ਵਾਲੇ ਸਮਾਰੋਹ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਦਰਮਿਆਨ ਇਸ ਦਾ ਪਾਸਾਰ ਕਰਨ ਵਿੱਚ ਸਹਾਈ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਓ, ਇਸ ਪਵਿੱਤਰ ਦਿਹਾੜੇ 'ਤੇ ਸ਼ਾਂਤਮਈ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਮਹਾਨ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚਲਦਿਆਂ ਸਦਭਾਵਨਾ ਅਤੇ ਨਿਮਰਤਾ ਦੀ ਭਾਵਨਾ ਅਨੁਸਾਰ ਇਕਜੁਟਤਾ ਦਾ ਪ੍ਰਣ ਕਰੀਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement