ਪਾਕਿ ਸਰਹੱਦ ਤੱਕ ਬਣੇਗਾ ਕਰਤਾਰਪੁਰ ਕੋਰੀਡੋਰ, ਸਰਕਾਰ ਨੇ ਦਿਤੀ ਮਨਜ਼ੂਰੀ
Published : Nov 22, 2018, 4:24 pm IST
Updated : Nov 22, 2018, 4:24 pm IST
SHARE ARTICLE
Kartarpur corridor will be built up to Pakistan border, government sanctioned
Kartarpur corridor will be built up to Pakistan border, government sanctioned

ਮੋਦੀ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮਨਜ਼ੂਰੀ ਦੇ ਦਿਤੀ ਹੈ। ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ...

ਬਟਾਲਾ (ਗੁਰਦਾਸਪੁਰ) : ਮੋਦੀ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮਨਜ਼ੂਰੀ ਦੇ ਦਿਤੀ ਹੈ। ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਤੱਕ ਇਸ ਕੋਰੀਡੋਰ ਦੀ ਉਸਾਰੀ ਕੀਤੀ ਜਾਵੇਗੀ। ਭਾਰਤ ਸਰਕਾਰ ਕੋਰੀਡੋਰ ਦੇ ਪਾਕਿਸਤਾਨੀ ਖੇਤਰ ਦੇ ਵਿਕਾਸ ਅਤੇ ਉਸਾਰੀ ਲਈ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕਰੇਗੀ। ਸਰਕਾਰ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਦਿਹਾੜਾ ਮਨਾਉਣ ਲਈ ਕਹੇਗੀ।

ਵੀਰਵਾਰ ਨੂੰ ਕੈਬਨਿਟ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪ੍ਰੈੱਸ ਕਾਂਨਫਰੰਸ ਵਿਚ ਇਹ ਜਾਣਕਾਰੀ ਦਿਤੀ। ਕੈਬਨਿਟ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੇ ਪ੍ਰੈੱਸ ਕਾਂਨਫਰੰਸ ਵਿਚ ਕਿਹਾ, ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਚ ਅਪਣੇ ਜੀਵਨ ਦੇ 18 ਸਾਲ ਬਿਤਾਏ। ਇਹ ਭਾਰਤੀ ਸਰਹੱਦ ਤੋਂ ਕੁਝ ਕਿਲੋਮੀਟਰ ਅਤੇ ਗੁਆਂਢੀ ਦੇਸ਼ ਦੀ ਸਰਹੱਦ ਵਿਚ ਹੈ। ਇਥੇ ਸ਼ਰਧਾਲੂ ਆਉਂਦੇ ਹਨ।

ਭਾਰਤ ਦੀ ਸਰਹੱਦ ‘ਤੇ ਖੜੇ ਹੋ ਕੇ ਦਰਸ਼ਨ ਕਰਨ ਦੀ ਸਹੂਲਤ ਹੈ। ਕੈਬਨਿਟ ਨੇ ਫ਼ੈਸਲਾ ਕੀਤਾ ਹੈ ਕਿ ਡੇਰਾ ਬਾਬਾ ਨਾਨਕ ਜੋ ਗੁਰਦਾਸਪੁਰ ਵਿਚ ਹੈ, ਉਥੋਂ ਲੈ ਕੇ ਇੰਟਰਨੈਸ਼ਨਲ ਬਾਰਡਰ ਤੱਕ ਇਕ ਕਰਤਾਰਪੁਰ ਕੋਰੀਡੋਰ ਬਣਾਇਆ ਜਾਵੇਗਾ। ਇਹ ਇਕ ਬਹੁਤ ਵੱਡੇ ਧਾਰਮਿਕ ਸਥਾਨ ਦੀ ਤਰ੍ਹਾਂ ਹੀ ਹੋਵੇਗਾ। ਜੇਤਲੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਸ ਬਾਰੇ ਵਿਚ ਇਕ ਤੋਂ ਬਾਅਦ ਇਕ ਕਈ ਟਵੀਟ ਕਰ ਕੇ ਜਾਣਕਾਰੀ ਦਿਤੀ।

ਉਨ੍ਹਾਂ ਨੇ ਕਿਹਾ ਕਿ ਇਸ ਕੋਰੀਡੋਰ ਵਿਚ ਹਰ ਇਕ ਪ੍ਰਕਾਰ ਦੀ ਸੁਵਿਧਾ ਹੋਵੇਗੀ। ਇਸ ਦੀ ਉਸਾਰੀ ਅਤੇ ਵਿਕਾਸ ਲਈ ਕੇਂਦਰ ਸਰਕਾਰ ਫੰਡ ਉਪਲੱਬਧ ਕਰਾਏਗੀ। ਨੈਸ਼ਨਲ ਬੁੱਕ ਟਰੱਸਟ ਤੋਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਪ੍ਰਕਾਸ਼ਿਤ ਕਰਵਾ ਕੇ ਯੂਨੈਸਕੋ ਨੂੰ ਬੇਨਤੀ ਕੀਤੀ ਜਾਵੇਗੀ ਕਿ ਇਨ੍ਹਾਂ ਦਾ ਵਿਸ਼ਵ ਦੀਆਂ ਵੱਖ-ਵੱਖ ਭਾਸ਼ਾਵਾਂ ਵਿਚ ਅਨੁਵਾਦ ਕਰਵਾਇਆ ਜਾਵੇ। ਉਨ੍ਹਾਂ ਨੇ ਕਪੂਰਥਲੇ ਦੇ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਦੀ ਤਰਜ ‘ਤੇ ਡਿਵੈਲਪ ਕਰਨ ਦੀ ਗੱਲ ਵੀ ਕਹੀ।  

ਸਰਕਾਰ ਨੇ ਦੇਸ਼ਾਂ ਅਤੇ ਵਿਦੇਸ਼ਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਦਿਹਾੜਾ ਵੱਡੇ ਪੈਮਾਨੇ ‘ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਦੇਸ਼ ਵਿਚ ਹੋਣ ਵਾਲੇ ਸਮਾਗਮਾਂ ਦੀ ਤਿਆਰੀ ‘ਤੇ ਇਕ ਹਾਈਲੈਵਲ ਕਮੇਟੀ ਸਮੇਂ-ਸਮੇਂ ‘ਤੇ ਨਿਗਰਾਨੀ ਕਰੇਗੀ। ਇਸ ਕਮੇਟੀ ਦੀ ਪ੍ਰਧਾਨਗੀ ਰਾਜਨਾਥ ਸਿੰਘ ਕਰਨਗੇ। ਰੇਲਵੇ ਇਕ ਸਪੈਸ਼ਲ ਟ੍ਰੇਨ ਚਲਾਏਗੀ। ਇਹ ਟ੍ਰੇਨ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਪਵਿੱਤਰ ਸਥਾਨਾਂ ਤੋਂ ਹੋ ਕੇ ਲੰਘੇਗੀ। ਦੇਸ਼ ਭਰ ਵਿਚ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਧਾਰਮਿਕ ਪ੍ਰਬੰਧ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement