
ਇਸ ਸਮੇਂ ਦੀ ਵੱਡੀ ਖਬਰ, ਮੋਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮੇਂ ਸਿਖਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕਰਤਾਰਪੁਰ ਸਾਹਿਬ...
ਚੰਡੀਗੜ੍ਹ (ਸ.ਸ.ਸ) : ਇਸ ਸਮੇਂ ਦੀ ਵੱਡੀ ਖਬਰ, ਮੋਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮੇਂ ਸਿਖਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਉਣ ਲਈ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਅੱਜ ਅਹਿਮ ਫੈਸਲਾ ਲਿਆ ਗਿਆ। ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਖੋਲਣ ਬਾਰੇ ਗੱਲ ਕਰੇਗੀ ਅਤੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਤਕ ਰਸਤਾ ਬਣਾਉਣ ਦਾ ਕੰਮ ਵੀ ਭਾਰਤ ਸਰਕਾਰ ਕਰੇਗੀ।
Kartarpur Sahib
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅੱਜ ਦੀ ਬੈਠਕ ਵਿਚ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰ ਧਾਮਾਂ ਦੇ ਦਰਸ਼ਨਾਂ ਲਈ ਖਾਸ ਰੇਲ ਵੀ ਚਲਾਈ ਜਾਵੇਗੀ। ਦੱਸ ਦੇਈਏ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਲਈ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਮੰਗ ਕਰ ਰਹੀ ਹੈ ਅਤੇ ਅੱਜ ਦੀ ਕੈਬਿਨੇਟ ਮੀਟਿੰਗ ਵਿਚ ਲਏ ਗਏ ਫੈਸਲਿਆਂ ਤੋਂ ਬਾਅਦ ਸਿੱਖ ਕੌਮ ਦੀ ਉਮੀਦ ਅਤੇ ਸੂਬਾ ਸਰਕਾਰ ਦੀ ਅਪੀਲ ਪੂਰੀ ਹੁੰਦੀ ਨਜ਼ਰ ਆ ਰਹੀ ਹੈ।