ਨਨਕਾਣਾ ਸਾਹਿਬ ‘ਚ ਭਾਰਤੀ ਸਿੱਖ ਸ਼ਰਧਾਲੂਆਂ ਦਾ ਖ਼ਾਲਿਸਤਾਨੀ ਪੋਸਟਰਾਂ ਨਾਲ ਸਵਾਗਤ
Published : Nov 22, 2018, 3:03 pm IST
Updated : Nov 22, 2018, 3:03 pm IST
SHARE ARTICLE
Nankana Sahib
Nankana Sahib

ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਚ 23 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ...

ਅੰਮ੍ਰਿਤਸਰ (ਸਸਸ) : ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਚ 23 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ ਨੂੰ ਲਗਭੱਗ 3000 ਸਿੱਖ ਸ਼ਰਧਾਲੂਆਂ ਦਾ ਜੱਥਾ ਰਵਾਨਾ ਕੀਤਾ ਗਿਆ ਸੀ। ਜਿਸ ਦਾ ਸਵਾਗਤ ਪਾਕਿਸਤਾਨ ਦੇ ਇਵਾਕਿਊ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਿਸਤਾਨ ਦੇ ਪੋਸਟਰਾਂ ਦੇ ਨਾਲ ਕੀਤਾ।

AWelcome of Indian Sikh pilgrims with the Khalistani posters at Nankana Sahibਸੂਤਰਾਂ ਦੇ ਮੁਤਾਬਕ ਈ.ਟੀ.ਪੀ.ਬੀ. ਅਤੇ ਪੀ.ਐਸ.ਜੀ.ਪੀ.ਸੀ. ਨੇ ਸਿੱਖ ਸ਼ਰਧਾਲੂਆਂ ਦੇ ਸਵਾਗਤ ਲਈ ਪੀ.ਐਸ.ਜੀ.ਪੀ.ਸੀ. ਦੇ ਵਿਵਾਦਮਈ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਅਤੇ ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਵੰਤ ਸਿੰਘ ਪੰਨੂ ਦੀਆਂ ਤਸਵੀਰਾਂ ਦੇ ਨਾਲ ਖ਼ਾਲਿਸਤਾਨ ਦੇ ਪੋਸਟਰ ਲਗਾਏ ਹੋਏ ਸਨ। ਇਨ੍ਹਾਂ ਦੋਵਾਂ ਨੇ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਰੈਫਰੈਂਡਮ 2020 ਅੰਦੋਲਨ ਸ਼ੁਰੂ ਕੀਤਾ ਹੋਇਆ ਹੈ।

ਦੱਸ ਦਈਏ ਕਿ ਪਿਛਲੇ ਦਿਨ 3000 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ  ਦੇ ਨਨਕਾਣਾ ਸਾਹਿਬ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਦਿਹਾੜਾ ਮਨਾਉਣ ਲਈ ਬੁੱਧਵਾਰ ਨੂੰ ਅਟਾਰੀ ਤੋਂ ਰਵਾਨਾ ਹੋਇਆ ਸੀ। ਹੋਰ ਦੇਸ਼ਾਂ ਤੋਂ ਵੀ 10 ਹਜ਼ਾਰ ਦੇ ਲਗਭੱਗ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਪਹੁੰਚੇ ਹੋਏ ਹਨ। ਜਦੋਂ ਸ਼ਰਧਾਲੂਆਂ ਦਾ ਜੱਥਾ ਨਨਕਾਨਾ ਸਾਹਿਬ ਪਹੁੰਚਿਆ ਤਾਂ ਸਥਾਨਿਕ ਸਿੱਖਾਂ ਨੇ ਉਨ੍ਹਾਂ ਨੂੰ ਖ਼ਾਲਿਸਤਾਨ ਦੇ ਪੋਸਟਰ ਦਿਖਾਏ। ਇਸ ਦਾ ਭਾਰਤੀ ਸਿੱਖ ਸ਼ਰਧਾਲੂਆਂ ਨੇ ਵਿਰੋਧ ਜਤਾਇਆ।

BWelcome of Indian Sikh pilgrims with the Khalistani postersਉਥੇ ਹੀ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਵਿਚ ਸਿੱਖ-ਮੁਸਲਮਾਨ ਏਕਤਾ ਨੂੰ ਵਧਾਵਾ ਦੇਣ ਲਈ ਈਦ ਮਿਲਦ-ਅਨ-ਨਬੀ ‘ਤੇ ਪੈਗੰਬਰ ਮੁਹੰਮਦ ਦੀ ਜੈਯੰਤੀ ‘ਤੇ ਗੁਰਦੁਆਰਾ ਨਨਕਾਣਾ ਸਾਹਿਬ ਵਿਚ ਇਕ ਸੰਯੁਕਤ ਸਮਾਰੋਹ ਕਰਵਾਇਆ ਗਿਆ ਸੀ। ਸੂਤਰਾਂ ਦੇ ਮੁਤਾਬਕ ਪਾਕਿਸਤਾਨ ਦੇ ਮੁੱਖ ਰਾਜਨੇਤਾ ਅਤੇ ਫ਼ੌਜ ਦੇ ਜਨਰਲ ਕਰਤਾਰਪੁਰ ਸਾਹਿਬ ਦਾ ਦੌਰਾ ਕਰ ਕੇ ਕਰਤਾਰਪੁਰ ਸਾਹਿਬ ਕਾਰੀਡੋਰ ਬਣਾਉਣ ਦੀ ਉਸਾਰੀ ਲਈ ਹਰੀ ਝੰਡੀ ਦੇ ਸਕਦੇ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement