ਜਗਤਾਰ ਸਿੰਘ ਹਵਾਰਾ ਬਾਰੇ ਆਈ ਵੱਡੀ ਖ਼ਬਰ ਸਾਹਮਣੇ
Published : Nov 22, 2019, 4:38 pm IST
Updated : Nov 23, 2019, 8:58 am IST
SHARE ARTICLE
jagtar singh hawara
jagtar singh hawara

ਇਸ ਵੇਲੇ ਦੀ ਵੱਡੀ ਖ਼ਬਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਆ ਰਹੀ ਹੈ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ

ਲੁਧਿਆਣਾ : ਇਸ ਵੇਲੇ ਦੀ ਵੱਡੀ ਖ਼ਬਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਆ ਰਹੀ ਹੈ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਵਿਖੇ ਚੱਲ ਰਹੇ ਆਰ ਡੀ ਐਕਸ ਬਰਾਮਦਗੀ ਦੇ ਕੇਸ ਵਿੱਚੋ ਅਦਾਲਤ ਨੇ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ।  

Jagtar Singh HawaraJagtar Singh Hawara

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਉੱਪਰ ਸਾਲ 1995 ਵਿੱਚ ਲੁਧਿਆਣਾ ਵਿਖੇ ਆਰ ਡੀ ਐਕਸ ਬਰਾਮਦਗੀ ਦੇ ਮਾਮਲੇ ਤਹਿਤ 134 ਨੰਬਰ ਪਰਚਾ ਦਰਜ ਕੀਤਾ ਗਿਆ ਸੀ। ਜਿਸਦੀ ਸੁਣਵਾਈ ਲਗਾਤਾਰ ਲੁਧਿਆਣਾ ਦੀ ਅਦਾਲਤ ਵਿੱਚ ਚੱਲਦੀ ਰਹੀ ਅਤੇ ਅੱਜ ਹਵਾਰਾ ਖਿਲਾਫ ਕੋਈ ਸਬੂਤ ਨਾ ਮਿਲਣ ਤੋਂ ਬਾਅਦ ਅਡੀਸ਼ਨਲ ਸ਼ੈਸ਼ਨ ਜੱਜ ਅਰੁਨਵੀਰ ਵਸ਼ਿਸ਼ਟ ਦੀ ਅਦਾਲਤ ਵੱਲੋਂ ਹਵਾਰਾ ਨੂੰ ਇਸ ਕੇਸ ਵਿੱਚੋ ਬਰੀ ਕਰ ਦਿੱਤਾ ਹੈ। 

Jagtar Singh HawaraJagtar Singh Hawara

ਦੱਸ ਦੇਈਏ ਕਿ 1995 ਵਿੱਚ ਲੁਧਿਆਣਾ ਕੁੰਦਨਪੁਰੀ ਇਲਾਕੇ ਵਿੱਚੋ 5 ਕਿਲੋ ਆਰ ਡੀ ਐਕਸ ਅਤੇ ਇੱਕ ਏ ਕੇ 56 ਸਮੇਤ ਹੋਰ ਧਮਾਕੇ ਵਾਲੀ ਸਮੱਗਰੀ ਬਰਾਮਦ ਹੋਈ ਸੀ। ਜਿਸ ਵਿੱਚ ਪੁਲਿਸ ਨੇ ਜਗਤਾਰ ਸਿੰਘ ਹਵਾਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਹਵਾਰਾ ਦੇ ਵਕੀਲ਼ ਜਸਪਾਲ ਸਿੰਘ ਨੇ ਦੱਸਿਆ ਕਿ ਹਵਾਰਾਂ ਉਪਰ ਲੁਧਿਆਣਾ ਅਦਾਲਤ ਵਿੱਚ ਦੋ ਕੇਸ ਚੱਲਦੇ ਸਨ ਜਿਹਨਾਂ ਵਿੱਚੋ ਇੱਕ ਦਾ ਫੈਸਲਾ ਹਵਾਰਾ ਦੇ ਹੱਕ ਵਿੱਚ ਆਇਆ ਹੈ ਜਦੋ ਕਿ ਦੂਸਰੇ ਕੇਸ ਦਾ ਫੈਸਲੇ ਵੀ ਭਲਕੇ ਆ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement