
ਹੁਣ ਕੈਪਟਨ ਦੇ ਰਾਜ 'ਚ ਗੁੰਡਾ ਟੈਕਸ !
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਇਲਜ਼ਾਮ ਲਗਾਇਆ ਹੈ ਕਿ ਕੈਪਟਨ ਦੇ ਰਾਜ ਵਿਚ ਵੀ ਰੇਤ ਮਾਫ਼ੀਆ ਵੱਲੋਂ ਅਕਾਲੀ-ਭਾਜਪਾ ਸਰਕਾਰ ਵਾਲਾ ਗੁੰਡਾ ਟੈਕਸ ਲਿਆ ਜਾ ਰਿਹਾ ਹੈ ਅਤੇ ਇਨ੍ਹਾਂ ਰੇਤ ਮਾਫ਼ੀਆ ਨੂੰ ਸਿਆਸੀ ਲੀਡਰਾਂ ਦੀ ਸ਼ਹਿ ਮਿਲਦੀ ਹੈ। ਅਜਿਹੇ ਹੀ ਇਲਜ਼ਾਮ ਸ਼੍ਰੋਮਣੀ ਅਕਾਲੀ ਦਲ ਵੀ ਲਗਾ ਰਿਹਾ ਹੈ। ਅਜਿਹੀਆਂ ਮੀਡੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਇਸ ਲਈ ਸਵਾਲ ਉੱਠ ਰਿਹਾ ਹੈ ਕਿ ਕੈਪਟਨ ਦੇ ਰਾਜ ਵਿਚ ਗੁੰਡਾ ਟੈਕਸ ਲੱਗਣ ਲੱਗਾ ਹੈ।
Nina Mittal
'ਆਪ' ਦੇ ਸੀਨੀਅਰ ਲੀਡਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਪਾਰਟੀ ਦੀ ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ ਨੇ ਇਲਜ਼ਾਮ ਲਗਾਇਆ ਹੈ ਕਿ ਰੇਤ ਮਾਫ਼ੀਆ ਵੱਲੋਂ ਬੇਖੌਫ਼ ਹੋ ਕੇ ਵਸੂਲੇ ਜਾਂਦੇ ਗੁੰਡਾ ਟੈਕਸ ਦਾ ਵਿਰੋਧ ਅਤੇ ਸ਼ਿਕਾਇਤ ਕਰਨ ਵਾਲੀ ਮੁਬਾਰਕਪੁਰ ਕੈਸ਼ਰ ਐਸੋਸੀਏਸ਼ਨ ਦੇ ਅਹੁਦੇਦਾਰਾਂ 'ਤੇ ਹੀ ਮਾਈਨਿੰਗ ਵਿਭਾਗ ਨੇ ਕਾਰਵਾਈ ਕਰ ਦਿੱਤੀ। ਇਸ ਦਾ ਸਖ਼ਤ ਨੋਟਿਸ ਲੈਂਦਿਆ 'ਆਪ' ਲੀਡਰਾਂ ਨੇ ਇਸ ਨੂੰ ਰੇਤ ਮਾਫ਼ੀਆ ਦੇ ਦਬਾਅ ਹੇਠ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ।
Harpal Cheema
ਚੀਮਾ ਨੇ ਕਿਹਾ ਕਿ ਸ਼ਿਕਾਇਤਕਰਤਾ ਤੇ ਕਰੈਸ਼ਰ ਐਸੋਸੀਏਸਨ ਦੇ ਸੀਨੀਅਰ ਪ੍ਰਧਾਨ ਰਣਜੀਤ ਸਿੰਘ ਤੇਜਾ ਅਤੇ ਮੀਤ ਪ੍ਰਧਾਨ ਬ੍ਰਿਜ ਮੋਹਨੇ ਦੇ ਸਕਰੀਨਿੰਗ ਪਲਾਟਾਂ ਨੂੰ ਮਾਈਨਿੰਗ ਵਿਭਾਗ ਵੱਲੋਂ ਸੀਲ ਕਰਨਾ ਸਿੱਧੇ ਤੌਰ ਉੱਤੇ ਰੇਤ ਮਾਫ਼ੀਆ ਵਿਰੁੱਧ ਉੱਠਦੀਆਂ ਅਵਾਜ਼ਾਂ ਨੂੰ ਦਬਾਉਣ ਦੀ 'ਸਰਕਾਰੀ ਕੋਸ਼ਿਸ਼' ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਦੋਂ ਆਪਣੀਆਂ ਵਿਦੇਸ਼ ਛੁੱਟੀਆਂ ਕੱਟ ਕੇ ਪੰਜਾਬ ਆ ਗਏ ਤਾਂ ਆਪ ਵਿਧਾਇਕਾਂ ਅਤੇ ਆਗੂਆਂ ਦੇ ਵਫ਼ਦ ਸੂਬੇ 'ਚ ਬੇਲਗਾਮ ਹੋਏ ਰੇਤ ਮਾਫ਼ੀਆ ਨੂੰ ਨੱਥ ਪਾਉਣ ਲਈ ਦਬਾਅ ਪਾਵੇਗਾ।
Chief Minister
ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਰੇਤ ਮਾਫ਼ੀਆ ਨੂੰ ਸਰਕਾਰੀ ਸਰਪ੍ਰਸਤੀ ਜਾਰੀ ਰੱਖਦੇ ਹਨ ਤਾਂ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਕੇ ਅੱਖਾਂ ਬੰਦ ਕਰ ਬੈਠੀ ਸਰਕਾਰ ਨੂੰ ਹਲੂਣੇਗੀ। ਨੀਨਾ ਮਿੱਤਲ ਨੇ ਕਿਹਾ ਕਿ ਗੁੰਡਾ ਟੈਕਸ ਵਿਰੁੱਧ ਐਸਡੀਐਮ ਖਰੜ ਅਤੇ ਡੇਰਾਬਸੀ ਨੂੰ ਸ਼ਿਕਾਇਤ ਕਰਨ ਵਾਲੇ ਕਾਰੋਬਾਰੀਆਂ ਵਿਰੁੱਧ ਤੁਰੰਤ ਮਾਈਨਿੰਗ ਵਿਭਾਗ ਦੀ ਕਾਰਵਾਈ ਨੇ ਸਾਬਤ ਕਰ ਦਿੱਤਾ ਹੈ। ਸਰਕਾਰੀ ਤੰਤਰ ਅਤੇ ਮਾਫ਼ੀਆ ਕਿਸ ਹੱਦ ਤੱਕ ਘਿਉ-ਖਿਚੜੀ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।