
ਅੰਨਦਾਤਾ ਜ਼ਮੀਨ ਲਈ ਤੇ ਨੌਜਵਾਨ ਰੁਜ਼ਗਾਰ ਲਈ ਸੜਕਾਂ 'ਤੇ : ਭਗਵੰਤ ਮਾਨ
ਅਪਣੇ ਵਿਚਾਰ ਪੇਸ਼ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਬੜੀ ਹੀ ਮਾੜੀ ਹਾਲਤ 'ਚੋਂ ਗੁਜ਼ਰ ਰਿਹਾ ਹੈ। ਇਥੋਂ ਦਾ ਅੰਨਦਾਤਾ ਅਪਣੀ ਜ਼ਮੀਨ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ ਤੇ ਨੌਜਵਾਨ ਰੁਜ਼ਗਾਰ ਹਾਸਲ ਕਰਨ ਲਈ ਸੜਕਾਂ 'ਤੇ ਧੱਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੱਭ ਲਈ ਸਰਕਾਰਾਂ ਜ਼ਿੰਮੇਵਾਰ ਹਨ ਕਿਉਂਕਿ ਪੜ੍ਹ ਲਿਖ ਕੇ ਵੀ ਜਦੋਂ ਨੌਜਵਾਨ ਵਿਹਲੇ ਫਿਰਦੇ ਰਹਿੰਦੇ ਹਨ ਤਾਂ ਉਨ੍ਹਾਂ ਦੇ ਮਾਪੇ ਅਪਣੀ ਜ਼ਮੀਨ ਵੇਚ ਕੇ ਵਿਦੇਸ਼ ਭੇਜ ਦਿੰਦੇ ਹਨ। ਇਸ ਤਰ੍ਹਾਂ ਪੰਜਾਬ ਦੇ ਨੌਜਵਾਨ ਹੀ ਬਾਹਰ ਹੀ ਨਹੀਂ ਜਾਂਦੇ ਬਲਕਿ ਪੰਜਾਬ ਦੀ ਕਰੋੜਾਂ ਦੀ ਪੂੰਜੀ ਵੀ ਬਾਹਰ ਜਾ ਰਹੀ ਹੈ। ਖੇਤੀਬਾੜੀ ਕਾਨੂੰਨਾਂ ਬਾਰੇ ਮਾਨ ਨੇ ਕਿਹਾ ਕਿ ਪਹਿਲਾਂ ਜਦੋਂ ਸਰਕਾਰਾਂ ਕਾਨੂੰਨ ਬਣਾਉਂਦੀਆਂ ਸਨ ਤਾਂ ਲੋਕ ਲੱਡੂ ਵੰਡਦੇ ਸਨ ਪਰ ਹੁਣ ਜਦੋਂ ਮੋਦੀ ਸਰਕਾਰ ਕੋਈ ਕਾਨੂੰਨ ਬਣਾਉਂਦੀ ਹੈ ਤਾਂ ਲੋਕ ਸੜਕਾਂ 'ਤੇ ਉਤਰ ਆਉਂਦੇ ਹਨ ਇਸ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ।