'ਕੈਪਟਨ ਸਰਕਾਰ ਦੀਆਂ ਸਿਖਿਆ ਵਿਰੋਧੀ ਨੀਤੀਆਂ ਕਾਰਨ ਪੰਜਾਬੀ ਯੂਨੀਵਰਸਿਟੀ ਉੱਤੇ ਆਰਥਿਕ ਮੰਦਵਾੜਾ ਛਾਇਆ'
Published : Nov 22, 2020, 4:44 pm IST
Updated : Nov 22, 2020, 4:44 pm IST
SHARE ARTICLE
 Harpal Cheema and CM Amrinder Singh
Harpal Cheema and CM Amrinder Singh

-ਪੰਜਾਬੀ ਯੂਨੀਵਰਸਿਟੀ ਸਿਰਫ ਵਿੱਦਿਅਕ ਅਦਾਰਾ ਨਾ ਹੋ ਕੇ ਪੰਜਾਬ ਦੀ ਵਿਸ਼ਵ ਵਿਚ ਪਛਾਣ- ਪ੍ਰੋ. ਬਲਜਿੰਦਰ ਕੌਰ

ਚੰਡੀਗੜ: ਪੰਜਾਬ ਸਕਰਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਆਰਥਿਕ ਮੰਦੀ ਵਿਚੋਂ ਨਿਕਲ ਰਹੀਆਂ ਪੰਜਾਬ ਦੀਆਂ ਯੂਨੀਵਰਸਿਟੀਆਂ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਯੂਨੀਵਰਸਿਟੀਆਂ ਵਿਚੋਂ ਹੀ ਪੰਜਾਬ ਦੇ ਨੌਜਵਾਨ ਨੇ ਉਚ ਵਿਦਿਆ ਪ੍ਰਾਪਤ ਕਰਕੇ ਸੂਬੇ ਨੂੰ ਸਹੀ ਸੇਧ ਦੇਣੀ ਹੈ, ਇਥੋਂ ਹੀ ਬੁੱਧੀਜੀਵੀ, ਵਿਗਿਆਨੀ ਪੈਦਾ ਹੋਣੇ ਹਨ। ਜਿਨਾਂ ਨੇ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਜਾਣਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹੈਡਕੁਆਟਰ ਤੋਂ ਜਾਰੀ ਇਕ ਬਿਆਨ ਵਿਚ ਵਿਧਾਨ ਸਭਾ ਵਿਚ ਵਿਰੋਧੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕੀਤਾ। 

Harpal CheemaHarpal Cheema

ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਦਿੱਤਾ ਗਿਆ ਅਸਤੀਫਾ ਇਹ ਸਿੱਧ ਕਰਦਾ ਹੈ ਕਿ ਕੈਪਟਨ ਸਰਕਾਰ ਵਿਦਿਅਕ ਅਦਾਰਿਆਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਨੀਆ ਦੀਆਂ ਉਨਾਂ ਦੋ ਯੂਨੀਵਰਸਿਟੀਆਂ ਵਿਚੋਂ ਇਕ ਯੂਨੀਵਰਸਿਟੀ ਹੈ ਜੋ ਕਿਸੇ ਭਾਸ਼ਾ ਦੇ ਆਧਾਰ ਉਤੇ ਸਥਾਪਤ ਹੈ।

CM Amrinder SinghCM Amrinder Singh

ਉਨਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਸਾਡੀ ਗੁਰੂਆਂ ਦੀ ਭਾਸ਼ਾ ਪੰਜਾਬੀ ਬੋਲੀ ਲਈ ਬਹੁਤ ਸ਼ਲਾਘਾਯੋਗ ਕੰਮ ਕੀਤਾ ਅਤੇ ਹੁਣ ਤਕਨੀਕੀ ਯੁੱਗ ਵਿਚ ਵੀ ਪੰਜਾਬੀ ਭਾਸ਼ਾ ਉਤੇ ਅਹਿਮ ਕੰਮ ਕਰ ਰਹੀ ਹੈ।  ਉਨਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲੇ ਅਤੇ ਜਿੱਥੋਂ ਉਨਾਂ ਦੀ ਪਤਨੀ ਪ੍ਰਨੀਤ ਕੌਰ ਐਮਪੀ ਹੋਵੇ ਉਥੇ ਸਾਡੀ ਪੰਜਾਬੀਆਂ ਲਈ ਆਨਸ਼ਾਨ ਬਣੀ ਪੰਜਾਬੀ ਯੂਨੀਵਰਸਿਟੀ ਵੱਲ ਧਿਆਨ ਨਾ ਦਿੱਤਾ ਜਾ ਰਿਹਾ। 

ਉਨਾਂ ਕਿਹਾ ਕਿ ਪੰਜਾਬ ਦੀ ਸੱਤਾ ਉਤੇ ਕਬਜ਼ ਰਹੀਆਂ ਪਹਿਲਾਂ ਅਕਾਲੀਆਂ ਅਤੇ ਹੁਣ ਕਾਂਗਰਸੀਆਂ ਨੂੰ ਇਹ ਡਰ ਸਤਾ ਰਿਹਾ ਹੈ ਕਿ ਜੇਕਰ ਇਹ ਯੂਨੀਵਰਸਿਟੀ ਸਹੀ ਦਿਸ਼ਾ ਵੱਲ ਕੰਮ ਕਰਦੀਆਂ ਰਹੀਆਂ ਤਾਂ ਇਥੋਂ ਪੜੇ ਲਿਖੇ ਨੌਜਵਾਨ ਜਾਗਰੂਕ ਹੋਣਗੇ ਅਤੇ ਸਾਡੇ ਤੋਂ ਪਿਛਲੇ ਸਮੇਂ ਪੰਜਾਬ ਦੀ ਕੀਤੀ ਬਰਬਾਦੀ ਦਾ ਹਿਸਾਬ ਮੰਗਣਗੇ। ਇਸ ਲਈ ਇਨਾਂ ਸੱਤਾ ਦਾ ਆਨੰਦ ਮਾਣਨ ਵਾਲੇ ਮੁੱਖ ਮੰਤਰੀਆਂ ਦੀਆਂ ਗਲਤ ਨੀਤੀਆਂ ਨੇ ਅਦਾਰਿਆਂ ਨੂੰ ਡਬੋਣ ਦਾ ਕੰਮ ਕੀਤਾ ਹੈ।

ਆਗੂਆਂ ਨੇ ਪੰਜਾਬ ਦੇ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਚਾਂਸਲਰ ਤੋਂ ਮੰਗ ਕੀਤੀ ਕਿ ਯੂਨੀਵਰਸਿਟੀ ਉੱਤੇ ਛਾ ਰਹੇ ਆਰਥਿਕ ਮੰਦਵਾੜੇ ਨੂੰ ਹੱਲ ਕਰਾਉਣ ਲਈ ਵਿਸ਼ੇਸ਼ ਧਿਆਨ ਦੇਣ। ਉਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਰਾਜਪਾਲ ਪੰਜਾਬ ਸਰਕਾਰ ਦੇ ਮੁੱਖੀ ਵੀ ਹਨ ਅਤੇ ਯੂਨੀਵਰਸਿਟੀ ਦਾ ਚਾਂਸਲਰ ਵਿਚ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਦਿਅਕ ਅਦਾਰਿਆਂ ਨੂੰ ਸਰਕਾਰ ਦੇ ਖਤਮ ਕਰਨ ਦੀਆਂ ਨੀਤੀਆਂ ਨੂੰ ਸਫਲ ਨਹੀਂ ਹੋਣ ਦੇਣਗੇ। ਉਨਾਂ ਕਿਹਾ ਕਿ ਇਨਾਂ ਅਦਾਰਿਆਂ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਹਰ ਪੱਧਰ ਉਤੇ ਲੜਾਈ ਲੜਨਗੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement