ਕਿਸਾਨਾਂ ਦੇ ਦਿੱਲੀ ਵੱਲ ਕੂਚ ਪ੍ਰੋਗਰਾਮ ‘ਚ ਬਿਨਾਂ ਪਾਰਟੀ ਝੰਡੇ ਤੋਂ ਸ਼ਾਮਲ ਹੋਣਗੇ ਆਪ ਆਗੂ ਤੇ ਵਰਕਰ
Published : Nov 22, 2020, 9:05 pm IST
Updated : Nov 22, 2020, 9:09 pm IST
SHARE ARTICLE
Bhagwant Mann
Bhagwant Mann

​ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਤਕ ਜਾਵੇਗੀ ਆਮ ਆਦਮੀ ਪਾਰਟੀ

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਨਾਲ ਆਢਾ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਸਮੂਹ ਲੋਕਾਈ ਦੇ ਨਾਲ-ਨਾਲ ਸਿਆਸੀ ਧਿਰਾਂ ਲਗਾਤਾਰ ਮਿਲ ਰਿਹਾ ਹੈ। 26-27 ਨਵੰਬਰ ਦੇ ਦਿੱਲੀ ਕੂਚ ਪ੍ਰੋਗਰਾਮ ‘ਚ ਸ਼ਮੂਲੀਅਤ ਨੂੰ ਲੈ ਕੇ ਵੀ ਸਿਆਸੀ ਦਲ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਤੁਰਨ ਦੇ ਐਲਾਨ ਕਰਨ ਲੱਗੇ ਹਨ। ਆਮ ਆਦਮੀ ਪਾਰਟੀ ਵਲੋਂ ਕੀਤੇ ਤਾਜ਼ਾ ਐਲਾਨ ਮੁਤਾਬਕ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਦਿੱਲੀ ਤਕ ਜਾਵੇਗੀ। ਪਾਰਟੀ ਮੁਤਾਬਕ ਆਪ ਆਗੂ ਅਤੇ ਵਰਕਰ ਬਿਨਾਂ ਪਾਰਟੀ ਝੰਡੇ ਦੇ ਦਿੱਲੀ ਕੂਚ ਵਿਚ ਸ਼ਮੂਲੀਅਤ ਕਰਨਗੇ।

Bhagwant MannBhagwant Mann

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ "ਕਿਸਾਨ ਪੰਜਾਬ ਲਈ ਰੀੜ ਦੀ ਹੱਡੀ ਹਨ, ਜਿਨ੍ਹਾਂ ਦੇ ਸਹਾਰੇ ਸੂਬੇ ਦੀ ਹਰ ਚੀਜ਼ ਖੜ੍ਹੀ ਹੈ ਅਤੇ ਪੰਜਾਬ ਦੇ ਕਿਸਾਨਾਂ ਤੋਂ ਬਿਨਾਂ ਪੰਜਾਬ ਨੂੰ ਅੱਗੇ ਨਹੀਂ ਲਿਜਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਿਲ ਹੋ ਕੇ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉਠਕੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹੀ ਹੋਵੇਗੀ।"

Aam Admi partyAam Admi party

ਮਾਨ ਨੇ ਕਿਹਾ ਕਿ "ਅੱਜ ਦੇ ਸਮੇਂ ਜਦੋਂ ਸਾਡੇ ਕਿਸਾਨ, ਮਾਵਾਂ ਭੈਣਾਂ ਆਪਣੀ ਜ਼ਮੀਨ ਬਚਾਉਣ ਲਈ ਠੰਡੀਆਂ ਰਾਤਾਂ ਖੁੱਲ੍ਹੇ ਅਸਮਾਨ ਹੇਠ ਸੜਕਾਂ ਉਤੇ ਕੱਟ ਰਹੇ ਹਨ ਤਾਂ ਅਸੀਂ ਚੈਨ ਨਾਲ ਨਹੀਂ ਬੈਠ ਸਕਦੇ।" ਉਨ੍ਹਾਂ ਕਿਹਾ ਕਿ "ਇਹ ਬਹੁਤ ਹੀ ਦੁੱਖਦਾਇਕ ਹੈ ਕਿ ਦਿਨ-ਰਾਤ ਮਿਹਨਤ ਕਰਕੇ ਦੂਜਿਆਂ ਦਾ ਪੇਟ ਭਰਨ ਵਾਲੇ ਕਿਸਾਨ ਦੀ ਨਾ ਤਾਂ ਕੇਂਦਰ ਦੀ ਗੂੰਗੀ ਬੋਲੀ ਮੋਦੀ ਸਰਕਾਰ ਅਤੇ ਨਾ ਹੀ ਰਾਜਵਾੜਿਆਂ ਦੀ ਤਰ੍ਹਾਂ ਕੁਰਸੀ ਦਾ ਆਨੰਦ ਮਾਣ ਰਹੇ ਕੈਪਟਨ ਅਮਰਿੰਦਰ ਸਿੰਘ ਸੁਣ ਰਹੇ ਹਨ।"

Kisan UnionKisan Union

ਉਨ੍ਹਾਂ ਕਿਹਾ ਕਿ "ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪਹਿਲਾਂ ਤੋਂ ਹੀ ਸੰਘਰਸ਼ ਦੇ ਮੈਦਾਨ ਵਿਚ ਹੈ ਅਤੇ ਉਦੋਂ ਤੱਕ ਅਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਸਾਡਾ ਅੰਨਦਾਤੇ ਦੀ ਗੱਲ ਨਹੀਂ ਸੁਣੀ ਜਾਂਦੀ।" ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਰਾਜਨੀਤਕ ਵਖਰੇਵਿਆਂ ਨੂੰ ਪਾਸੇ ਰੱਖਦਿਆਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਸਮਰਥਨ ਦੇਣ ਦੀ ਨੀਅਤ ਨਾਲ ਸੰਘਰਸ਼ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 26 ਤੇ 27 ਨਵੰਬਰ ਨੂੰ ਕਿਸਾਨਾਂ ਵਲੋਂ ਵਿੱਢੇ ਦਿੱਲੀ ਕੂਚ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement