
26-27ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਅਤੇ ਸ਼ਹਿਰ ਵਾਸੀਆਂ ਦਾ ਸਹਿਯੋਗ ਪ੍ਰਾਪਤ ਕਰਨ ਲਈ ਕੀਤਾ ਮਸ਼ਾਲ ਮਾਰਚ
ਹੁਸ਼ਿਆਰਪੁਰ:ਆਜ਼ਾਦ ਕਿਸਾਨ ਕਮੇਟੀ ਦੋਆਬਾ ਵੱਲੋਂ ਸੈਂਕੜੇ ਕਿਸਾਨਾਂ ਨੂੰ ਨਾਲ ਲੈ ਕੇ ਹੁਸ਼ਿਆਰਪੁਰ ਸ਼ਹਿਰ ਵਿੱਚ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਮਸ਼ਾਲ ਮਾਰਚ ਕੀਤਾ ਗਿਆ । ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 26-27ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਦੇ ਸਬੰਧ ਵਿੱਚ ਅਤੇ ਸ਼ਹਿਰ ਨਿਵਾਸੀਆਂ ਦਾ ਸਹਿਯੋਗ ਪ੍ਰਾਪਤ ਕਰਨ ਲਈ ਮਸ਼ਾਲ ਮਾਰਚ ਕੀਤਾ ਗਿਆ ਹੈ।
Narendra Modiਕਿਸਾਨ ਆਗੂਆਂ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਆਰ ਐਸ ਐਸ ਦੀਆਂ ਫਾਸ਼ੀਵਾਦੀ ਨੀਤੀਆਂ ਨੂੰ ਪੂਰੇ ਮੁਲਕ ਵਿੱਚ ਲਾਗੂ ਕਰਨਾ ਚਾਹੁੰਦੀ ਹੈ। ਇਸ ਲਈ ਇਹ ਲੜਾਈ ਇਕੱਲੇ ਕਿਸਾਨਾਂ ਦੀ ਨਹੀਂ ਹੈ। ਇਹ ਲੜਾਈ ਸਮੂਹ ਲੋਕਾਂ ਦੀ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਆਰਐਸਐਸ ਦੀ ਸੋਚ ਹੈ ਕਿ ਦੇਸ਼ ਵਿੱਚ ਸਿਰਫ਼ ਪੰਜ ਫ਼ੀਸਦੀ ਹੀ ਅਮੀਰ ਲੋਕ ਰਹਿਣੇ ਚਾਹੀਦੇ ਹਨ,
photoਇਸੇ ਲਈ ਕੇਂਦਰ ਸਰਕਾਰ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਲੋਕਾਂ ਦਾ ਰੁਜ਼ਗਾਰ ਖੋਹ ਰਹੀ ਹੈ । ਮਸ਼ਾਲ ਮਾਰਚ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ 26 ਅਤੇ 27 ਨਵੰਬਰ ਨੂੰ ਦਿੱਲੀ ਵੱਲ ਕੂਚ ਕੀਤਾ ਜਾਵੇਗਾ। ਜਿੱਥੇ ਵੀ ਕਿਸਾਨਾਂ ਦੇ ਜਥਿਆਂ ਨੂੰ ਰੋਕਿਆ ਜਾਵੇਗਾ, ਉੱਥੇ ਹੀ ਪੱਕਾ ਮੋਰਚਾ ਲਾ ਕੇ ਦਿੱਲੀ ਨੂੰ ਸਾਰੇ ਪਾਸਿਆਂ ਤੋਂ ਬੰਦ ਕਰ ਦਿੱਤਾ ਜਾਵੇਗਾ।
protestਕਿਸਾਨ ਆਗੂਆਂ ਨੇ ਦੁਕਾਨਦਾਰਾਂ, ਰੇਹੜੀ ਵਾਲਿਆਂ, ਮਜ਼ਦੂਰਾਂ, ਮੁਲਾਜ਼ਮਾਂ, ਸ਼ਹਿਰੀ ਨੌਜਵਾਨਾਂ ਅਤੇ ਹੋਰ ਮਿਹਨਤਕਸ਼ ਵਰਗ ਦੇ ਲੋਕਾਂ ਨੂੰ ਸੰਘਰਸ਼ ਵਿਚ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।