
ਕਿਹਾ ਕਿ ਦਿੱਲੀ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਲੁੱਟਿਆ ਅਤੇ ਕੁੱਟਿਆ ਹੈ
ਪਟਿਆਲਾ :ਟੋਲ ਪਲਾਜ਼ਾ ਧਨੇੜੀ ਜੱਟਾਂ ‘ਤੇ ਕਾਲੇ ਕਾਨੂੰਨਾਂ ਖ਼ਿਲਾਫ਼ ਲੱਗੇ ਮੋਰਚੇ ਵਿੱਚ ਲੱਖਾ ਸਿਧਾਣਾ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਦੀ ਖ਼ਿਲਾਫ਼ ਦਿੱਲੀ ਵਿੱਚ ਲਾਏ ਜਾ ਰਹੇ ਮੋਰਚੇ ਵਿੱਚ ਸਮੂਹ ਪੰਜਾਬੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ । ਲੱਖਾ ਸਿਧਾਣਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਦਿੱਲੀ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਲੁੱਟਿਆ ਅਤੇ ਕੁੱਟਿਆ ਹੈ । ਹੁਣ ਲੋੜ ਬਣਦੀ ਹੈ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਜਥੇਬੰਦ ਹੋ ਕੇ ਸੰਘਰਸ਼ ਨੂੰ ਤਿੱਖਾ ਕਰੀਏ ।
Pm modi and Arun Singhਲੱਖਾ ਸਿਧਾਣਾ ਨੇ ਨੌਜਵਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਦਾ ਨੌਜਵਾਨ ਇਨ੍ਹਾਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਅੱਜ ਨਸ਼ਿਆਂ ਦੇ ਛੇਵੇਂ ਰੁੜ੍ਹ ਗਿਆ ਹੈ ਅਤੇ ਪੰਜਾਬ ਦੀ ਧਰਤੀ ਜ਼ਹਿਰੀਲੀਆਂ ਦਵਾਈਆਂ ਕਾਰਨ ਨਸ਼ੇੜੀ ਹੋ ਗਈ ਹੈ। ਦੋਵਾਂ ਨੂੰ ਬਚਾਉਣ ਦੀ ਲੋੜ ਹੈ । ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੀ ਲੜਾਈ ਵਿਚ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਬੜੇ ਦੁੱਖ ਦੀ ਗੱਲ ਹੈ ਕਿ ਅੱਜ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵੱਲ ਨੂੰ ਭੱਜ ਰਿਹਾ ਹੈ । ਲੱਖਾ ਸਿਧਾਨਾ ਨੇ ਪੰਜਾਬੀਆਂ ਨੂੰ ਸੰਬੇਧਨ ਕਰਦਿਆਂ ਕਿਹਾ ਕਿ ਹੁਣ ਵਕਤ ਹੈ ਕਿ ਅਸੀਂ ਨਸਲਾਂ ਤਿਆਰ ਕਰੀਏ ਜਿਹੜੀਆਂ ਆਪਣੇ ਹੱਕਾਂ ਦੇ ਲਈ ਦਿੱਲੀ ਨਾਲ ਮੱਥਾ ਲਾ ਸਕਣ। ਕਿਉਕਿ ਸਰਕਾਰਾਂ ਬਦਲਣ ਨਾਲ ਕੁਝ ਵੀ ਨਹੀਂ ਹੋਣਾ । ਜੇਕਰ ਕੁਝ ਬਦਲਣਾ ਹੈ ਤਾਂ ਇਹ ਸੰਘਰਸ਼ ਨਾਲ ਹੀ ਬਦਲਿਆ ਜਾ ਸਕਦਾ ਹੈ ।
lakhha sidhanaਲੱਖਾ ਸਧਾਣਾ ਨੇ ਖੇਤੀ ਬਿੱਲਾਂ ‘ਤੇ ਬੋਲਦਿਆਂ ਕਿਹਾ ਕਿ ਹੁਣ ਇਹ ਸੰਘਰਸ਼ ਲੰਮਾ ਚੱਲਣ ਵਾਲਾ ਹੈ। ਇਸ ਲੰਬੇ ਚੱਲਣ ਵਾਲੇ ਸੰਘਰਸ਼ ਦੀ ਲੜਾਈ ਲਈ ਸਾਨੂੰ ਤਿਆਰ ਰਹਿਣਾ ਪਵੇਗਾ । ਲੱਖਾ ਸਧਾਣਾ ਨੇ ਸਮੂਹ ਪੰਜਾਬੀਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ 26-27 ਨਵੰਬਰ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਲੱਗਣ ਜਾ ਰਹੇ ਮੋਰਚੇ ਵਿਚ ਵੱਧ ਤੋਂ ਵੱਧ ਪਹੁੰਚੋ । ਲੱਖਾ ਸਿਧਾਣਾ ਨੇ ਕਿਸਾਨੀ ਸੰਘਰਸ਼ ਦੀ ਦੌਰਾਨ ਲਏ ਕਿਸਾਨ ਜਥੇਬੰਦੀਆਂ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਦੀ ਪ੍ਰੋੜ੍ਹਤਾ ਕਰਦਿਆਂ ਸੰਘਰਸ਼ ਦਿਸ਼ਾ ਵਿਚ ਚੱਲ ਰਿਹਾ ਕਿਹਾ ਹੈ।