
ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦਾ ਸਹਾਇਕ ਥਾਣੇਦਾਰ ਰਾਜਿੰਦਰ ਪਾਲ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਕਰ ਰਹੇ ਸਨ।
ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਐੱਸ.ਐੱਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵੱਲੋਂ ਪੰਜ ਕਰੋੜ ਮੁੱਲ ਦੀ ਇਕ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦਾ ਸਹਾਇਕ ਥਾਣੇਦਾਰ ਰਾਜਿੰਦਰ ਪਾਲ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਕਰ ਰਹੇ ਸਨ
ਚੈਕਿੰਗ ਦੇ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸੱਤ ਨੰਬਰ ਚੁੰਗੀ ਕੈਂਟ ਫ਼ਿਰੋਜਪੁਰ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਗ਼ੈਰ ਕਾਨੂੰਨੀ ਧੰਦਾ ਕਰਦਾ ਹੈ ਅਤੇ ਇਸ ਵਕਤ ਚੁੰਗੀ ਨੰਬਰ ਸੱਤ ਦੇ ਸ਼ਮਸ਼ਾਨਘਾਟ ਰੋਡ ਪਰ ਇਕ ਬੇਆਬਾਦ ਬਿਲਡਿੰਗ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।
ਪੁਲਿਸ ਪਾਰਟੀ ਨੇ ਦੱਸੀ ਹੋਈ ਜਗ੍ਹਾ 'ਤੇ ਛਾਪੇਮਾਰੀ ਕਰਦੇ ਹੋਏ ਮੁਲਜ਼ਮ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਦਲੀਪ ਸਿੰਘ ਵਾਸੀ ਨੇੜੇ ਗੁਰਦੁਆਰਾ ਸ਼ਹੀਦਾਂ ਸਾਹਿਬ ਗੁਰੂ ਕੀ ਵਡਾਲੀ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਜੋਂ ਹੋਈ ।