ਕਿਸਾਨਾਂ ਦੀ ਸਹਿਮਤੀ ਤੋਂ ਬਾਅਦ ਰੇਲਾਂ ਚਲਾਉਣ ਲਈ ਰੇਲਵੇ ਸਰਗਰਮ
Published : Nov 22, 2020, 12:10 pm IST
Updated : Nov 22, 2020, 12:10 pm IST
SHARE ARTICLE
rail track
rail track

ਰੇਲਵੇ ਵਲੋਂ ਪੰਜਾਬ 'ਚ ਮੁੜ ਗੱਡੀਆਂ ਚਲਾਉਣ ਸਬੰਧੀ ਕਦਮ ਚੁੱਕੇ ਜਾਣਗੇ।

ਨਵੀਂ ਦਿੱਲੀ -  ਪੰਜਾਬ 'ਚ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁਧ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੌਰਾਨ ਹੁਣ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ 23 ਨਵੰਬਰ ਤੋਂ ਰੇਲ ਸੇਵਾ ਮੁੜ ਸ਼ੁਰੂ ਕਰਨ ਲਈ ਰਾਜ਼ੀ ਹੋ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਿਸਾਨ ਸੰਗਠਨਾਂ ਵਿਚਾਲੇ ਹੋਈ ਗੱਲ ਬਾਤ ਤੋਂ ਬਾਅਦ ਇਹ ਸਹਿਮਤੀ ਬਣੀ ਹੈ। ਦੱਸ ਦੇਈਏ ਕਿ ਬੀਤੇ ਦਿਨ ਕਿਸਾਨ ਜਥੇਬੰਦੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਬੈਠਕ ਹੋਈ। ਇਸ ਬੈਠਕ ਦੌਰਾਨ ਪੰਜਾਬ 'ਚ ਸੋਮਵਾਰ ਤੋਂ ਰੇਲ ਸੇਵਾ ਬਹਾਲ ਹੋਣਗੀਆਂ। 

farmer protest

ਕਿਸਾਨਾਂ ਵਲੋਂ ਇਸ ਸਬੰਧੀ ਕੇਂਦਰ ਨੂੰ ਮੰਗਾਂ ਮੰਨਣ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਉੱਥੇ ਹੀ, ਰੇਲ ਨਾਕਾਬੰਦੀ ਚੁੱਕੇ ਜਾਣ ਤੋਂ ਬਾਅਦ ਭਾਰਤੀ ਰੇਲਵੇ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਹੈ ਕਿ ਰੇਲਵੇ ਨੂੰ ਪੰਜਾਬ ਵਿਚ ਮਾਲ ਤੇ ਪਸੰਜਰ ਗੱਡੀਆਂ ਚਲਾਉਣ ਸਬੰਧੀ ਜਾਣਕਾਰੀ ਮਿਲੀ ਹੈ। ਕਿਹਾ ਗਿਆ ਹੈ ਕਿ ਸਾਰੇ ਰੇਲਵੇ ਟਰੈਕ ਖਾਲੀ ਹਨ। ਰੇਲਵੇ ਵਲੋਂ ਪੰਜਾਬ 'ਚ ਮੁੜ ਗੱਡੀਆਂ ਚਲਾਉਣ ਸਬੰਧੀ ਕਦਮ ਚੁੱਕੇ ਜਾਣਗੇ।

Farmers protest

ਜ਼ਿਕਰਯੋਗ ਹੈ ਕਿ ਬੀਤੇ ਦੀ ਹੋਈ ਮੀਟਿੰਗ 'ਚ ਰੇਲ ਸੇਵਾਵਾਂ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਰਾਜ ਵਿੱਚ ਰੇਲ ਸੇਵਾਵਾਂ ਨੂੰ ਬਹਾਲ ਕਰਨ ਦੀ ਬੇਨਤੀ ਵੀ ਕੀਤੀ। ਕੈਪਟਨ ਅਮਰਿੰਦਰ ਨੇ ਲਿਖਿਆ, "ਕਿਸਾਨਾਂ ਨਾਲ ਗੱਲਬਾਤ ਫਲਦਾਇਕ ਰਹੀ ਹੈ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸੰਗਠਨ 15 ਦਿਨਾਂ ਲਈ ਰੇਲ ਨਾਕਾਬੰਦੀ ਖ਼ਤਮ ਕਰਨ ਲਈ ਰਾਜ਼ੀ ਹੋ ਗਏ ਹਨ। ਮੈਂ ਕਿਸਾਨਾਂ ਦੇ ਇਸ ਕਦਮ ਦਾ ਸਵਾਗਤ ਕਰਦਾ ਹਾਂ, ਕਿਉਂਕਿ ਇਹ ਰਾਜ ਦੀ ਆਰਥਿਕਤਾ ਨੂੰ ਆਮ ਸਥਿਤੀ ਵਿੱਚ ਵਾਪਸ ਲੈਆਵੇਗਾ। ਕੈਪਟਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਰੇਲ ਸੇਵਾਵਾਂ ਮੁੜ ਚਾਲੂ ਕਰਨ।

Captain Amarinder Singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM

ਰਾਹ ਜਾਂਦੀ ਔਰਤ ਤੋਂ Motorcycle ਸਵਾਰਾਂ ਨੇ ਝਪਟਿਆ ਪਰਸ, CCTV 'ਚ ਕੈਦ ਹੋਈ ਵਾਰਦਾਤ | Latest Punjab News

18 May 2024 11:23 AM

Suit-Boot ਪਾ ਕੇ Gentleman ਲੁਟੇਰਿਆਂ ਨੇ ਲੁੱਟਿਆ ਕਬਾੜ ਨਾਲ ਭਰਿਆ ਟਰੱਕ, ਲੱਖਾਂ ਦਾ ਕਬਾੜ ਤੇ ਪਿਕਅਪ ਗੱਡੀ

18 May 2024 9:39 AM
Advertisement