ਪੰਜਾਬ ਯੂਨੀਵਰਸਿਟੀ ਦਾ ਲੋਕਤਾਂਤਰਿਕ ਢਾਂਚਾਂ ਖਤਮ ਕਰਨ ਤੋਂ ਗੁਰੇਜ ਕਰੇ ਕੇਂਦਰ ਸਰਕਾਰ- ਸੰਧਵਾ
Published : Nov 22, 2020, 4:13 pm IST
Updated : Nov 22, 2020, 4:18 pm IST
SHARE ARTICLE
Kultar Singh Sandhwan
Kultar Singh Sandhwan

ਸਿੱਖਿਆ ਸੰਸਥਾਨਾਂ ਦਾ ਭਗਵਾਂਕਰਨ ਕਰਨਾ ਬੰਦ ਕਰੇ ਮੋਦੀ ਸਰਕਾਰ- ਰੋੜੀ

ਚੰਡੀਗੜ: ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਕੇ ਕੇਂਦਰ ਦੀ ਸਿਫਾਰਿਸ਼ ‘ਤੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ ਦੇ ਕਾਰਜ ਕਰਨ ਦੀ ਤਜਵੀਜ ਦਾ ਸਖ਼ਤ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਦੇ ਹੈੱਡਕੁਆਰਟਰ ਚੰਡੀਗੜ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਅਤੇ ਗੜਸ਼ੰਕਰ ਤੋਂ ਵਿਧਾਇਕ ਜੈ ਕਿ੍ਰਸ਼ਨ ਸਿੰਘ ਰੋੜੀ ਨੇ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਯੂਨੀਵਰਸਿਟੀ ਦਾ ਲੋਕਤੰਤਰੀ ਢਾਂਚਾ ਸਦਾ ਲਈ ਖਤਮ ਹੋ ਜਾਵੇਗਾ।

Kultar Singh SandhwanKultar Singh Sandhwan

ਉਨਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਬਣਾਈ ਨਵੀਂ ਵਿੱਦਿਅਕ ਨੀਤੀ 2020 ਦੇ ਅਧੀਨ ਕੇਂਦਰ ਸਰਕਾਰ ਬੋਰਡ ਬਣਾ ਕੇ ਸੈਨੇਟ ਨੂੰ ਭੰਗ ਕਰਨ ਦੀ ਤਜਵੀਜ਼ ਲਿਆ ਰਹੀ ਹੈ ਜੋ ਕਿ ਯੂਨੀਵਰਸਿਟੀ ਅਤੇ ਪੰਜਾਬ ਸੂਬੇ ਲਈ ਮਾਰੂ ਸਿੱਧ ਹੋਵੇਗੀ। ਉਨਾਂ ਕੇਂਦਰ ਸਰਕਾਰ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਦਿਆਂ ਮੌਜੂਦਾ ਸਿਸਟਮ ਨੂੰ ਹੀ ਚਾਲੂ ਰੱਖਣ ਦਾ ਸੁਝਾਅ ਦਿੱਤਾ।    

AAPAAP

‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਟੀ ਉੱਤਰ ਭਾਰਤ ਦਾ ਇਕ ਪ੍ਰਮੁੱਖ ਵਿਦਿਅਕ ਸੰਸਥਾਨ ਹੈ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਕਾਲਜ ਇਸ ਦੇ ਅਧੀਨ ਆਉਂਦੇ ਹਨ । ਉਨਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਏ ਚੰਡੀਗੜ ਵਿਚ ਸਥਾਪਿਤ ਅਦਾਰੇ ਉੱਤੇ ਪੰਜਾਬ ਦਾ ਪਹਿਲਾ ਹੱਕ ਹੋਣਾ ਚਾਹੀਦਾ ਹੈ। ਪਹਿਲਾਂ ਵੀ ਕੇਂਦਰੀ ਯੂਨੀਵਰਸਿਟੀ ਨਾ ਹੋਣ ਦੇ ਬਾਵਜੂਦ ਵੀ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਦਕਿ ਚੰਡੀਗੜ ਦੇ ਪ੍ਰਸ਼ਾਸਕ ਦੀ ਜਿੰਮੇਵਾਰੀ ਪੰਜਾਬ ਦੇ ਰਾਜਪਾਲ ਕੋਲ ਹੈ।

Jai Kishan Singh RoriJai Kishan Singh Rori

‘ਆਪ’ ਆਗੂਆਂ  ਨੇ ਕਿਹਾ ਕਿ ਸੈਨੇਟ ਦੇ 90 ਮੈਂਬਰਾਂ ਵਿੱਚੋਂ ਹੀ ਸਿੰਡੀਕੇਟ ਦੇ ਮੈਂਬਰ ਚੁਣੇ ਜਾਂਦੇ ਹਨ। ਜਿਨਾਂ ਵਿੱਚੋਂ ਵਧੇਰੇ ਪੰਜਾਬੀ ਹੁੰਦੇ ਹਨ। ਇਸ ਤਰਾਂ ਪੰਜਾਬ  ਯੂਨੀਵਰਸਿਟੀ ਵਿੱਚ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਹਨ ਜੋ ਕਿ ਕੇਂਦਰ ਸਰਕਾਰ ਦੇ ਬੋਰਡ ਬਣਨ ਨਾਲ ਛਿੱਕੇ ਟੰਗ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਇਸ ਸਮੇਂ ਯੂਨੀਵਰਸਿਟੀ ਸੈਨੇਟ ਦੇ ਐਕਸ ਆਫੀਸ਼ਿਓ ਮੈਂਬਰ ਹਨ ਪ੍ਰੰਤੂ ਉਨਾਂ ਵੱਲੋਂ ਵੀ ਕੇਂਦਰ ਸਰਕਾਰ ਦੀ ਇਸ ਤਜਵੀਜ਼ ਦਾ ਵਿਰੋਧ ਨਾ ਕਰਨਾ ਹੈਰਾਨੀਜਨਕ ਹੈ। 

 ਸੰਧਵਾਂ ਅਤੇ ਰੋੜੀ ਨੇ ਕਿਹਾ ਕਿ ਇਸ ਸਮੇਂ ਵੀ 3 ਦਰਜਨ ਦੇ ਕਰੀਬ ਸੈਨੇਟ ਮੈਂਬਰ ਕੁੱਲਪਤੀ (ਉਪ ਰਾਸ਼ਟਰਪਤੀ) ਵਲੋਂ ਨਾਮਜ਼ਦ ਕੀਤੇ ਜਾਂਦੇ ਹਨ। ਜਿਸ ਨਾਲ ਕੇਂਦਰ ਸਰਕਾਰ ਦੀ ਪਹਿਲਾਂ ਤੋਂ ਹੀ ਇੱਥੇ ਸ਼ਮੂਲੀਅਤ ਹੈ। ਅਜਿਹੇ ਹਾਲਾਤ ਵਿੱਚ ਸੈਨੇਟ ਨੂੰ ਭੰਗ ਕਰਕੇ ਨਵਾਂ ਬੋਰਡ ਬਣਾਉਣਾ ਰਾਜਾ ਦੇ ਅਧਿਕਾਰਾਂ ਤੇ ਇਕ ਹੋਰ ਵੱਡਾ ਡਾਕਾ ਹੈ।  ਉਨਾਂ ਨੇ ਕਿਹਾ ਕਿ ਸੈਨੇਟ ਅਤੇ ਸਿੰਡੀਕੇਟ ਇਸ ਸਮੇਂ ਉਪ-ਕੁਲਪਤੀ ਦੇ ਕਾਰਜਾਂ ਤੇ ਨਜ਼ਰ ਰੱਖਦੀ ਹੈ ਅਤੇ ਉਹ ਆਪ ਮੁਹਾਰੇ ਕਾਰਜ ਕਰਨ ਤੋਂ ਗੁਰੇਜ ਕਰਦਾ ਹੈ ਪਰੰਤੂ ਸੈਨੇਟ ਦੀ ਅਣਹੋਦ ਵਿੱਚ ਅਜਿਹਾ ਨਹੀਂ ਹੋਵੇਗਾ। ਉਹਨਾ ਕਿਹਾ ਕਿ ਕੇਂਦਰ ਆਪਣੀ ਖ਼ਾਸ ਸੋਚ ਨਾਲ ਸਬੰਧਿਤ ਲੋਕਾਂ ਨੂੰ ਨਾਮਜ਼ਦ ਕਰ ਕੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਫਿਰਕੂ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਨ ਜਾ ਰਿਹਾ ਜੋ ਕਿ ਹਰਗਿਜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement