ਆਟੋ ਰਿਕਸ਼ਾ ਚਾਲਕਾਂ ਦੇ ਦਿਲ ਜਿੱਤ ਕੇ ਲੈ ਗਏ ਆਮ ਲੋਕਾਂ ਦੇ ਮੁੱਖ ਮੰਤਰੀ ਚੰਨੀ
Published : Nov 22, 2021, 3:04 pm IST
Updated : Nov 22, 2021, 3:21 pm IST
SHARE ARTICLE
CM Charanjit Singh Channi and Navjot Sidhu
CM Charanjit Singh Channi and Navjot Sidhu

ਆਟੋ ਚਾਲਕਾਂ ਦੇ ਜੁਰਮਾਨੇ ਮਾਫ਼ ਕਰਨ ਦਾ ਐਲਾਨ ਕੀਤਾ ਹੈ।

ਰਸਤੇ ਵਿਚ ਅਚਾਨਕ ਰੁਕ ਕੇ ਦੀਆਂ ਆਟੋ ਚਾਲਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ, ਚਾਲਕਾਂ ਨੇ ਮੁੱਖ ਮੰਤਰੀ ਦੀ ਨਿਵੇਕਲੀ ਕਾਰਜਸ਼ੈਲੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ

ਲੁਧਿਆਣਾ : ਲੁਧਿਆਣਾ ਦੇ ਗਿੱਲ ਚੌਕ ਵਿਖੇ ਗਾਹਕਾਂ ਦੀ ਉਡੀਕ ਵਿਚ ਆਟੋ ਰਿਕਸ਼ਾ ਚਾਲਕ ਆਮ ਵਾਂਗ ਬੈਠੇ ਹੋਏ ਸਨ ਤਾਂ ਉਨ੍ਹਾਂ ਕੋਲ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਮਹਿਮਾਨ ਪਹੁੰਚ ਗਿਆ। ਮੁੱਖ ਮੰਤਰੀ ਚੰਨੀ ਆਟੋ ਰਿਕਸ਼ਾ ਚਾਲਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਨਾਜ ਮੰਡੀ ਨੂੰ ਜਾਂਦੇ ਸਮੇਂ ਰਾਹ ਵਿਚ ਉਨ੍ਹਾਂ ਕੋਲ ਰੁਕ ਗਏ ਸਨ।

cm charanjit singh channi and Navjot Sidhu cm charanjit singh channi and Navjot Sidhu


ਉਥੇ ਬੈਠੇ ਡਰਾਈਵਰਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ ਪਰ ਉਹ ਖੁਸ਼ੀ ਵਿਚ ਖੀਵੇ ਹੋਏ ਗਏ ਕਿਉਂਕਿ ਹਾਲ ਹੀ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਕਿ ਕੋਈ ਮੁੱਖ ਮੰਤਰੀ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਪ ਚੱਲ ਕੇ ਆਇਆ ਹੋਵੇ। ਮੁੱਖ ਮੰਤਰੀ ਚੰਨੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਨ ਜੋ ਆਟੋ ਚਾਲਕਾਂ ਦਰਮਿਆਨ ਲੱਕੜ ਦੇ ਬੈਂਚ ਉਤੇ ਬੈਠੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।

CM Charanjit Singh Channi and Navjot SidhuCM Charanjit Singh Channi and Navjot Sidhu

ਮੁੱਖ ਮੰਤਰੀ ਚੰਨੀ ਨੂੰ ਆਟੋ ਰਿਕਸ਼ਾ ਚਾਲਕਾਂ ਨੇ ਚਾਹ ਦੀ ਪੇਸ਼ਕਸ਼ ਕੀਤੀ ਅਤੇ ਮੁੱਖ ਮੰਤਰੀ ਨੇ ਆਪਣੇ ਬੇਮਿਸਾਲ ਅੰਦਾਜ਼ ਵਿਚ ਇਨ੍ਹਾਂ ਪਲਾਂ ਆਨੰਦ ਮਾਣਦੇ ਹੋਏ ਚਾਹ ਦੇ ਕੱਪ ਵਿਚ ਮੱਠੀ ਡੁਬੋ ਕੇ ਖਾਧੀ।

ਆਟੋ ਰਿਕਸ਼ਾ ਚਾਲਕਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸਾਰੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿਵਾਇਆ। ਆਟੋ ਰਿਕਸ਼ਾ ਚਾਲਕਾਂ ਦਾ ਵੱਡਾ ਇਕੱਠ ਜੁੜ ਜਾਣ ਉਤੇ ਮੁੱਖ ਮੰਤਰੀ ਚੰਨੀ ਸਟੂਲ ਉਤੇ ਖੜ੍ਹ ਹੋ ਗਏ ਅਤੇ ਤਾੜੀਆਂ ਦੀ ਗੂੰਜ ਵਿਚ ਚਾਲਕਾਂ ਨੂੰ ਮੁਖਾਤਿਬ ਹੋਏ।

ਆਟੋ ਰਿਕਸ਼ਾ ਚਾਲਕਾਂ ਨਾਲ ਜਜ਼ਬਾਤੀ ਸਾਂਝ ਪਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ੁਰੂਆਤੀ ਦਿਨਾਂ ਦੌਰਾਨ ਉਨ੍ਹਾਂ ਨੇ ਖੁਦ ਵੀ ਆਟੋ ਰਿਕਸ਼ਾ ਚਲਾਇਆ। ਆਟੋ ਚਾਲਕਾਂ ਦੇ ਦਿਲ ਜਿੱਤਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਛੇਤੀ ਹੀ ਨਵੇਂ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਤਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਤੰਗ-ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।

cm charanjit singh channicm charanjit singh channi

 ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਬਕਾਇਆ ਪਏ ਸਾਰੇ ਚਲਾਨ ਵੀ ਮੁਆਫ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਆਟੋ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਆਖਿਆ। ਮੁੱਖ ਮੰਤਰੀ ਚੰਨੀ ਨੇ ਆਟੋ ਰਿਕਸ਼ੇ ਚਲਾਉਣ ਲਈ ਵਿਸ਼ੇਸ਼ ਤੌਰ ਉਤੇ ਪੀਲੀ ਲਾਈਨ ਖਿੱਚਣ ਦੀ ਮੰਗ ਨੂੰ ਵੀ ਮੰਨ ਲਿਆ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਅਤੇ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement