
ਇਸ ਗੋਲੀਬਾਰੀ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਸੰਜੀਵਨੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਜਲੰਧਰ : ਜਲੰਧਰ ਸ਼ਹਿਰ 'ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਸੰਜੀਵਨੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡਾਕਟਰ ਕੁਲਦੀਪ ਅਨੁਸਾਰ ਨੌਜਵਾਨ ਦਾ ਨਾਂ ਅਮਰਿੰਦਰ ਸਿੰਘ ਹੈ ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।
Firing case
ਦੱਸਿਆ ਜਾਂਦਾ ਹੈ ਕਿ ਗੋਲੀ ਲੱਗਣ ਦੇ ਬਾਵਜੂਦ ਨੌਜਵਾਨ ਨੇ ਖੁਦ ਹੀ ਕਾਰ ਚਲਾ ਕੇ ਹਸਪਤਾਲ ਪਹੁੰਚਾਇਆ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।