
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦਿੱਲੀ ਪਹੁੰਚ ਗਏ ਹਨ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦਿੱਲੀ ਪਹੁੰਚ ਗਏ ਹਨ। ਇੱਥੇ ਉਹਨਾਂ ਦੀ ਪ੍ਰਿਯੰਕਾ ਗਾਂਧੀ ਨਾਲ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਅਤੇ ਯੂਪੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੰਥਨ ਹੋ ਰਿਹਾ ਹੈ।
Charanjit Singh Channi
ਇਸ ਮੀਟਿੰਗ ਲਈ ਪੰਜ ਸੂਬਿਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਦਰਅਸਲ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚ ਸਾਢੇ ਤਿੰਨ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ਵਿਚ ਦਿੱਲੀ ਵਿਚ ਚੋਣ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।