ਅੱਜ 2 ਦਿਨਾਂ ਫੇਰੀ 'ਤੇ ਪੰਜਾਬ ਆ ਰਹੇ ਨੇ ਕੇਜਰੀਵਾਲ, ਹੋ ਸਕਦਾ ਹੈ ਸੀਐੱਮ ਚਿਹਰੇ ਦਾ ਐਲਾਨ!
Published : Nov 22, 2021, 8:43 am IST
Updated : Nov 22, 2021, 8:43 am IST
SHARE ARTICLE
Arvind Kejriwal
Arvind Kejriwal

ਪੰਜਾਬ ਦੀ ਅਵਾਮ ਨੂੰ ਕਿਹੜੀ ਦੇਣਗੇ ਤੀਜੀ ਗਾਰੰਟੀ?

 

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ 2 ਦਿਨਾਂ ਪੰਜਾਬ ਦੌਰੇ 'ਤੇ ਹਨ। ਅੱਜ ਤੋਂ ਉਹ ਇਕ ਵੱਡੇ ਐਲਾਨ ਨਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰ ਮੋਗਾ ਤੋਂ ਕਰਨਗੇ। ਕਿਆਸਰਾਈਆਂ ਇਹ ਵੀ ਲਗਾਈਆਂ ਜਾ ਰਹੀਆਂ ਹਨ ਕਿ ਉਹ ਅੱਜ ਸੀਐੱਮ ਚਿਹਰੇ ਦਾ ਐਲਾਨ ਵੀ ਕਰ ਸਕਦੇ ਹਨ। 

Arvind Kejriwal to launch 'Mission Punjab' from November 20Arvind Kejriwal 

2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 'ਆਪ' ਸੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਦੌਰੇ ਕਰਨਗੇ ਅਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ। ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 22 ਨਵੰਬਰ (ਸੋਮਵਾਰ) ਤੋਂ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਨ ਲਈ 2 ਦਿਨਾਂ ਦੌਰੇ 'ਤੇ ਪੰਜਾਬ ਆ ਰਹੇ ਹਨ।

Arvind kejriwal Arvind kejriwal

ਉਨ੍ਹਾਂ ਅੱਗੇ ਦੱਸਿਆ ਕਿ ਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦਾ ਇੱਕ ਵੱਡਾ ਐਲਾਨ ਵੀ ਕਰਨਗੇ। ਇਸ ਤੋਂ ਬਾਅਦ ਲੁਧਿਆਣਾ 'ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ਵਿਚ ਹਿੱਸਾ ਲੈਣਗੇ। ਜਦਕਿ ਮੰਗਲਵਾਰ 23 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿਚ ਹਿੱਸਾ ਲੈਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement