ਉਸਾਰੀ ਕਿਰਤੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਮੋਬਾਇਲ ਐਪ ਲਾਂਚ
Published : Nov 22, 2021, 4:28 pm IST
Updated : Nov 22, 2021, 4:28 pm IST
SHARE ARTICLE
File photo
File photo

ਮੋਬਾਇਲ ਐਪ ਰਾਹੀਂ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਸਕੀਮਾਂ ਦਾ ਰਜਿਸਟਰਡ ਉਸਾਰੀ ਕਿਰਤੀ ਲਾਭ ਲੈ ਸਕਣਗੇ

 

ਚੰਡੀਗੜ੍ਹ: ਪੰਜਾਬ ਰਾਜ ਦੇ ਕਿਰਤ ਮੰਤਰੀ, ਸਰਦਾਰ ਸੰਗਤ ਸਿੰਘ ਗਿਲਜੀਆ ਨੇ ਅੱਜ ਇੱਥੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਐਪ ਲਾਂਚ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ, ਸ਼੍ਰੀਮਤੀ ਰਵਨੀਤ ਕੌਰ ਅਤੇ ਕਿਰਤ ਕਮਿਸ਼ਨਰ, ਪੰਜਾਬ ਪਰਵੀਨ ਕੁਮਾਰ ਥਿੰਦ ਹਾਜਰ ਸਨ। 

 

 

Sangat Singh Gilzian
Sangat Singh Gilzian

 

ਇਸ ਮੌਕੇ ਜਾਣਕਾਰੀ ਦਿੰਦਿਆਂ ਗਿਲਜੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਅਧੀਨ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਦੇ ਕੋਲ ਕੁੱਲ ਲੱਗਭੱਗ 3.78 ਲੱਖ ਲਾਭਪਾਤਰੀ ਰਜਿਸਟਰਡ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਸਮੇਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ।

 

Sangat Singh GilzianSangat Singh Gilzian

 

ਇਸ ਐਪ ਬਾਰੇ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਇਹ ਮੋਬਾਇਲ ਐਪ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਵੈਬਸਾਈਟ (https://bocw.punjab.gov.in) ਤੇ ਉਪਲਬੱਧ ਹੈ ਅਤੇ ਜਲਦ ਹੀ Play Store ਤੇ ਉਪਲਬੱਧ ਹੋਵੇਗੀ। ਇਸ ਮੋਬਾਇਲ ਐਪ ਰਾਹੀਂ ਉਸਾਰੀ ਕਿਰਤੀ ਆਪਣੀ ਰਜਿਸਟਰੇਸ਼ਨ ਕਰਵਾ ਸਕਣਗੇ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੇਂ ਕਿ ਵਜੀਫਾ ਸਕੀਮ, ਸ਼ਗਨ ਸਕੀਮ, ਪੈਂਨਸ਼ਨ ਸਕੀਮ ਅਤੇ ਐਕਸਗ੍ਰੇਸੀਆ ਆਦਿ ਦਾ ਲਾਭ ਲੈਣ ਲਈ ਆਪਣੀ ਅਰਜ਼ੀ ਆਨਲਾਈਨ ਇਸ ਮੋਬਾਇਲ ਐਪ ਰਾਹੀਂ ਭੇਜਦੇ ਹੋਏ ਪ੍ਰਵਾਨਗੀ ਉਪਰੰਤ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਹੱਕਦਾਰ ਹੋਣਗੇ।

 

 

Sangat Singh Gilzian
Sangat Singh Gilzian

 

ਸਰਦਾਰ ਗਿਲਜੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਹੁਕਮਾਂ ਅਨੁਸਾਰ ਕਿਰਤ ਵਿਭਾਗ ਵੱਲੋ ਵੱਡੇ ਪੱਧਰ ਤੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਕੜੀ ਵਿੱਚ ਕਿਰਤ ਵਿਭਾਗ ਵੱਲੋਂ ਲਾਭਪਾਤਰੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ” ਬਣਾਈ ਗਈ ਹੈ।

 

 

Sangat Singh GilzianSangat Singh Gilzian

 

ਉਨ੍ਹਾਂ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਹਰ ਉਸਾਰੀ ਕਿਰਤੀ, ਜਿਸ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਉਹ ਪੰਜਾਬ ਵਿੱਚ 90 ਦਿਨ ਉਸਾਰੀ ਦੇ ਕੰਮ ਦਾ ਸਬੂਤ ਦੇ ਕੇ ਆਪਣੀ ਬਤੋਰ ਲਾਭਪਾਤਰੀ ਇੱਕ ਸਾਲ ਤੋਂ ਤਿੰਨ ਸਾਲ ਤੱਕ ਦੀ ਰਜਿਸਟਰੇਸ਼ਨ ਲਈ 25 ਰੁਪਏ ਰਜਿਸਟਰੇਸ਼ਨ ਫੀਸ ਅਤੇ 10 ਰੁਪਏ ਪ੍ਰਤੀ ਮਹੀਨਾ ਅੰਸ਼ਦਾਨ ਦੇ ਹਿਸਾਬ ਨਾਲ ਇੱਕ ਸਾਲ ਲਈ ਕੁੱਲ 145/- ਰੁਪਏ ਅਤੇ ਤਿੰਨ ਸਾਲ ਤੱਕ ਲਈ ਕੁੱਲ 385 ਰੁਪਏ ਆਨ-ਲਾਈਨ ਜਮਾਂ ਕਰਵਾਉਣ ਉਪਰੰਤ ਬੋਰਡ ਦਾ ਰਜਿਸਟਰਡ ਲਾਭਪਾਤਰੀ ਬਣ ਸਕਦਾ ਹੈ। ਹਰ ਰਜਿਸਟਰਡ ਲਾਭਪਾਤਰੀ ਆਪਣੇ ਅਤੇ ਆਪਣੇ ਪਰਿਵਾਰ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵੱਖ-ਵੱਖ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਐਪ ਰਾਹੀਂ ਅਪਲਾਈ ਕਰਕੇ ਲਾਭ ਲੈ ਸਕਦਾ ਹੈ। 

 

 

Sangat Singh GilzianSangat Singh Gilzian

 

ਸਰਦਾਰ ਗਿਲਜੀਆ ਨੇ ਸੂਬੇ ਦੇ ਸਮੂਹ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਪਹਿਲ ਦੇ ਆਧਾਰ ਤੇ ਇਸ ਮੋਬਾਇਲ ਐਪ (ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ) ਦਾ ਲਾਭ ਉਠਾਉਂਦੇ ਹੋਏ ਆਪਣੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਨਾਉਣ ਤਾਂ ਜੋ ਬੋਰਡ  ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਉਠਾ ਸਕਣ। 

ਇਸ ਤੋਂ ਇਲਾਵਾ ਕਿਰਤ ਮੰਤਰੀ ਵੱਲੋ ਇਹ ਵੀ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਵਣ ਵਿਭਾਗ, ਪੇਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਜਲ ਸਰੋਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਨੂੰ ਵੀ ਆਪਣੇ ਅਧੀਨ ਆਉਂਦੇ ਕੰਟਰੈਕਟਰਾਂ ਰਾਹੀਂ ਕੰਮ ਕਰਦੇ ਉਸਾਰੀ ਕਿਰਤੀਆਂ ਨੂੰ ਵੀ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ, 1996 ਦੇ ਉਪਬੰਧਾਂ ਅਧੀਨ ਰਜਿਸਟਰ ਕਰਵਾਇਆ ਜਾ ਸਕ  ਮਦਾ ਹੈ। ਇਹ ਸਾਰੀਆਂ ਸੇਵਾਵਾਂ ਦਾ ਲਾਭ ਐਪ ਤੋਂ ਇਲਾਵਾ ਸੇਵਾ ਕੇਦਰਾਂ ਦੇ ਜਰੀਏ ਵੀ ਲਿਆ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement