
ਲੋਕ ਇਹ ਗੱਲ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਜੋ ਵਾਅਦੇ ਕਰਦੇ ਹਨ, ਉਨ੍ਹਾਂ ਨੂੰ ਜ਼ਰੂਰ ਪੂਰਾ ਕਰਦੇ ਹਨ।
ਗੁਰਦਾਸਪੁਰ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ 'ਤੇ ਆਏ ਹਨ। ਅੰਮ੍ਰਿਤਸਰ ਤੋਂ ਰਵਾਨਾ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਬਟਾਲਾ ਪਹੁੰਚੇ, ਜਿਥੇ ਉਹ ਵਪਾਰੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੇ ਪੰਜਾਬ ਦੇ ਵਪਾਰੀਆਂ ਨੂੰ ਇਹ ਅਪੀਲ ਕੀਤੀ ਕਿ ਜਿਸ ਤਰ੍ਹਾਂ ਦਿੱਲੀ ਦੇ ਵਪਾਰੀ ਮਿਲ ਕੇ ਵਿਕਾਸ ਲਈ ਕੰਮ ਕਰਦੇ ਹਨ, ਉਹ ਵੀ ਅਜਿਹਾ ਹੀ ਕਰਨ। ਇਸ ਨਾਲ ਜਿਵੇਂ ਦਿੱਲੀ ਵਿਚ ਵਿਕਾਸ ਹੁੰਦਾ ਹੈ ਉਸ ਤਰ੍ਹਾਂ ਪੰਜਾਬ ਵਿਚ ਵੀ ਵਿਕਾਸ ਹੋਵੇਗਾ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਬਹੁਤ ਖੁਸ਼ ਹਨ।
Manish Sisodia
ਲੋਕ ਜਾਣਦੇ ਹਨ ਕਿ ਸਿਰਫ਼ ਅਰਵਿੰਦ ਕੇਜਰੀਵਾਲ ਹੀ ਅਜਿਹੀ ਸਰਕਾਰ ਲਿਆ ਸਕਦੇ ਹਨ ਜੋ ਲੋਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਇਹ ਗੱਲ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਜੋ ਵਾਅਦੇ ਕਰਦੇ ਹਨ, ਉਨ੍ਹਾਂ ਨੂੰ ਜ਼ਰੂਰ ਪੂਰਾ ਕਰਦੇ ਹਨ। ਕੇਜਰੀਵਾਲ ਲੋਕਾਂ ਦੀ ਸਹੂਲਤ ਦਾ ਖ਼ਾਸ ਖਿਆਲ ਰੱਖਦੇ ਹਨ। ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਮੌਕਾ ਦੇ ਕੇ ਦੇਖਣ ਕੇਜਰੀਵਾਲ ਜੀ ਪੰਜਾਬ ਦਾ ਐਲਾਨ ਵਿਕਾਸ ਕਰਨਗੇ ਕਿ ਉਹ ਅਕਾਲੀਆਂ ਤੇ ਕਾਂਗਰਸੀਆਂ ਨੂੰ ਭੁੱਲ ਜਾਣਗੇ।