ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਕੁਝ ਅਖੌਤੀ ਕੌਮੀ ਨੇਤਾ ਵੀ ਸ਼ਾਮਲ - CM ਚੰਨੀ 
Published : Nov 22, 2021, 3:56 pm IST
Updated : Nov 22, 2021, 3:56 pm IST
SHARE ARTICLE
CM Charanjit singh  Channi
CM Charanjit singh Channi

ਕਿਸਾਨਾਂ ਦਾ ਸੰਘਰਸ਼ ਮੁਲਕ 'ਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ : ਮੁੱਖ ਮੰਤਰੀ ਚੰਨੀ

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

ਲੁਧਿਆਣਾ :  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ।

ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਅੰਦੋਲਨ ਨੇ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕ-ਹਕੂਕ ਕਾਇਮ ਰੱਖੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹਰੇਕ ਦੇਸ਼ ਵਾਸੀ ਨੂੰ ਲੋਕਤੰਤਰ ਅਤੇ ਮਾਨਵੀ ਅਧਿਕਾਰਾਂ ਦੀ ਖਾਤਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲੜਨ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਮੁਲਕ ਦੇ ਅੰਨਦਾਤਿਆਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

CM Charanjit SIngh ChanniCM Charanjit SIngh Channi

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਮੂਹ ਪੰਜਾਬੀ ਖਾਸ ਕਰਕੇ ਕਿਸਾਨਾਂ ਨੂੰ ਅਵੇਸਲੇ ਹੋਣ ਦੀ ਬਜਾਏ ਓਦੋਂ ਤੱਕ ਚੌਕਸ ਰਹਿਣਾ ਚਾਹੀਦਾ ਹੈ, ਜਦੋਂ ਤੱਕ ਇਹ ਘਿਨਾਉਣੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਹੁਣ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਨਵੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕਰ ਰਹੇ ਲੀਡਰਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਅਖੌਤੀ ਕੌਮੀ ਨੇਤਾ ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਪੂਰੀ ਤਰ੍ਹਾਂ ਸ਼ਾਮਲ ਹਨ।

CM Charanjit Singh Channi and Navjot SidhuCM Charanjit Singh Channi and Navjot Sidhu

ਮੁੱਖ ਮੰਤਰੀ ਨੇ ਇਨ੍ਹਾਂ ਨੇਤਾਵਾਂ ਨੂੰ ਅਜਿਹੀਆਂ ਖੁਸ਼ੀਆਂ ਜ਼ਾਹਰ ਕਰਨ ਪਿੱਛੇ ਤਰਕ ਦੇਣ ਦਾ ਸਵਾਲ ਕਰਦਿਆਂ ਕਿਹਾ ਕਿ ਇਹਦੇ ਵਿਚ ਖੁਸ਼ੀ ਵਾਲੀ ਕਿਹੜੀ ਗੱਲ ਹੈ ਕਿਉਂ ਜੋ ਇਸ ਸੰਘਰਸ਼ ਵਿਚ ਪੰਜਾਬ ਆਪਣੇ 700 ਧੀਆਂ-ਪੁੱਤ ਗੁਆ ਚੁੱਕਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਫ਼ੈਸਲੇ ਦੇ ਹੱਕ ਵਿਚ ਸੋਹਲੇ ਗਾਉਣ ਦਾ ਸਿੱਧਾ ਜਿਹਾ ਮਤਲਬ ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਉਤੇ ਢਾਹੇ ਤਸ਼ੱਦਦ ਦਾ ਪੱਖਾ ਪੂਰਨਾ ਹੈ ਜੋ ਪੂਰੀ ਤਰ੍ਹਾਂ ਗੈਰ-ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਵਾਰਥੀ ਮੁਫਾਦਾਂ ਦੀ ਖਾਤਰ ਕੁਝ ਸਿਆਸੀ ਨੇਤਾ ਸੂਬੇ ਦੇ ਹਿੱਤਾਂ ਖਾਸ ਕਰਕੇ ਕਿਸਾਨਾਂ ਦੇ ਹਿੱਤ ਕੁਰਬਾਨ ਕਰਨ ਲਈ ਪੱਬਾ ਭਾਰ ਹੋਏ ਫਿਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਮਿਲ ਜਾਂਦੀ, ਉਦੋਂ ਤੱਕ ਕਾਲੇ ਕਾਨੂੰਨ ਮਨਸੂਖ ਕਰ ਦੇਣ ਦਾ ਐਲਾਨ ਵੀ ਬੇਮਾਅਨਾ ਤੇ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਘੱਟੋ-ਘੱਟ ਸਮਰਥਨ ਭਾਅ ਉਤੇ ਚੁੱਕਿਆ ਜਾਵੇ ਤਾਂ ਕਿ ਕਿਸਾਨਾਂ ਨੂੰ ਨਿੱਜੀ ਖਰੀਦਦਾਰਾਂ ਹੱਥੋਂ ਲੁੱਟ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਅਤੇ ਕਿਸਾਨਾਂ ਲਈ ਇਹ ਕੁਝ ਦਿਨ ਬਹੁਤ ਅਹਿਮ ਹਨ ਅਤੇ ਸਾਡੇ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ।

appointment letter appointment letter

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਨ੍ਹਾਂ ਸ਼ਹੀਦ ਕਿਸਾਨਾਂ ਦੇ ਨਾਮ ਉਤੇ ਯਾਦਗਾਰ ਬਣਾਏਗੀ ਤਾਂ ਕਿ ਸਾਡੀਆਂ ਨੌਜਵਾਨਾਂ ਪੀੜ੍ਹੀਆਂ ਉਨ੍ਹਾਂ ਦੇ ਮਿਸਾਲੀ ਸੰਘਰਸ਼ ਤੋਂ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਨੂੰ ਦਰਪੇਸ਼ ਔਕੜਾਂ ਅਤੇ ਮੁਸੀਬਤਾਂ ਸਾਨੂੰ ਸਾਰਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਦਮਨ, ਜ਼ੁਲਮ ਅਤੇ ਬੇਇਨਸਾਫੀ ਦੇ ਖਿਲਾਫ਼ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਸੂਬਾ ਸਰਕਾਰ ਵੱਲੋਂ ਮੁਲਕ ਦੇ ਅੰਨਦਾਤਿਆਂ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਅਗਲੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੀ ਸੌਂਪੇ ਜਿਨ੍ਹਾਂ ਵਿਚ ਬਲਜਿੰਦਰ ਸਿੰਘ ਪੁੱਤਰ ਸਵਰਗੀ ਜੰਗ ਸਿੰਘ, ਅਮਨਦੀਪ ਕੌਰ ਪਤਨੀ ਸਵਰਗੀ ਬਲਜਿੰਦਰ ਸਿੰਘ, ਪ੍ਰਭਜੋਤ ਕੌਰ ਪੁੱਤਰ ਸਵਰਗੀ ਮਨਮੋਹਨ ਸਿੰਘ, ਹਰਵਿੰਦਰ ਕੌਰ ਪਤਨੀ ਸਵਰਗੀ ਜਗਜੀਤ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਸਵਰਗੀ ਹਾਕਮ ਸਿੰਘ ਸ਼ਾਮਲ ਸਨ। ਇਨ੍ਹਾਂ ਨੇ ਦੁੱਖ ਦੀ ਇਸ ਘੜੀ ਵਿਚ ਕਿਸਾਨਾਂ ਨਾਲ ਖੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

CM Charanjit singh  Channi CM Charanjit singh Channi

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਤੇ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM
Advertisement