
ਲਾਵਾਰਿਸ ਲਾਸ਼ਾਂ ਦੇ ਸਸਕਾਰ ਅਤੇ ਹੋਰ ਸਮਾਜਿਕ ਗਤੀਵਿਧੀਆਂ 'ਚ ਪਾਇਆ ਹੈ ਅਹਿਮ ਯੋਗਦਾਨ
ਅੰਮ੍ਰਿਤਸਰ : ਬੇਮਿਸਾਲ ਸੇਵਾਵਾਂ ਲਈ ASI ਦਲਜੀਤ ਸਿੰਘ ਨੂੰ ਵੱਡਾ ਸਨਮਾਨ ਮਿਲਿਆ ਹੈ। ਅੰਮ੍ਰਿਤਸਰ ਦੇ ਏ.ਐਸ.ਆਈ. ਦਲਜੀਤ ਸਿੰਘ ਨੂੰ 'ਡਾਇਰੈਕਟਰ ਜਨਰਲ ਸ਼ਲਾਘਾ ਡਿਸਕ' ਸਨਮਾਨ ਦਿੱਤਾ ਗਿਆ ਹੈ।ਇਸ ਬਾਰੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਏ.ਐਸ.ਆਈ.ਦਲਜੀਤ ਸਿੰਘ ਨੂੰ ਉਹਨਾਂ ਦੀ ਬੇਮਿਸਾਲ ਕਮਿਊਨਿਟੀ ਸੇਵਾਵਾਂ ਲਈ ਡਾਇਰੈਕਟਰ ਜਨਰਲ ਦੀ ਸ਼ਲਾਘਾ ਡਿਸਕ ਪ੍ਰਦਾਨ ਕੀਤੀ ਗਈ ਹੈ। ਇਸ ਪੁਲਿਸ ਅਧਿਕਾਰੀ ਨੇ ਲਾਵਾਰਿਸ ਲਾਸ਼ਾਂ ਦੇ ਸਸਕਾਰ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਅਹਿਮ ਯੋਗਦਾਨ ਪਾਇਆ ਹੈ।