ਯੂਕੇ ਦਾ ਸਟੱਡੀ ਵੀਜ਼ਾ ਦੇਣ ਦੇ ਨਾਂ 'ਤੇ ਸਾਢੇ 6 ਲੱਖ ਰੁਪਏ ਦੀ ਠੱਗੀ
Published : Nov 22, 2022, 11:15 am IST
Updated : Nov 22, 2022, 11:23 am IST
SHARE ARTICLE
Mohali immigration fraud case.
Mohali immigration fraud case.

ਮੋਹਾਲੀ ਦੀ ਵਲਡ ਇਮੀਗ੍ਰੇਸ਼ਨ ਨੇ ਕੀਤੀ ਸਾਢੇ 6 ਲੱਖ ਦੀ ਠੱਗੀ।

ਮੋਹਾਲੀ: ਫਰਜ਼ੀ ਇਮੀਗ੍ਰੇਸ਼ਨ ਕੰਪਨੀਆਂ ਦਾ ਅੱਡਾ ਬਣ ਚੁੱਕੇ ਮੋਹਾਲੀ 'ਚ ਧੋਖਾਧੜੀ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਮੋਹਾਲੀ ਵਿਚ ਹਾਲ ਹੀ ਵਿਚ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਮੋਹਾਲੀ ਦੇ ਫੇਜ਼ 3ਬੀ1 ਦੀ ਵਲਡ ਇਮੀਗ੍ਰੇਸ਼ਨ ਨੇ ਹਰਿਆਣਾ ਦੇ ਭਿਵਾਨੀ ਦੇ ਰਹਿਣ ਵਾਲੇ ਨਵੀਨ ਕੁਮਾਰ ਤੋਂ ਯੂਕੇ ਦਾ ਸਟੱਡੀ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਸਾਢੇ 6 ਲੱਖ ਰੁਪਏ ਲਏ ਸਨ।

ਪੈਸੇ ਲੈਣ ਤੋਂ ਬਾਅਦ ਕੰਪਨੀ ਨੇ ਨਾ ਤਾਂ ਵੀਜ਼ਾ ਦਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸ਼ਿਵ ਸੈਨਾ ਹਿੰਦੁਸਤਾਨ ਯੁਵਾ ਦੇ ਪੰਜਾਬ ਇੰਚਾਰਜ ਅਰਵਿੰਦ ਗੌਤਮ ਪੀੜਤ ਨੂੰ ਆਪਣੇ ਨਾਲ ਉਕਤ ਇਮੀਗ੍ਰੇਸ਼ਨ ਲੈ ਗਏ, ਜਿੱਥੇ ਉਨ੍ਹਾਂ ਨਾਲ ਗੱਲਬਾਤ ਕੀਤੀ, ਪਰ ਕੰਪਨੀ ਨੇ ਫਿਰ ਵੀ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ।

ਅਰਵਿੰਦ ਗੌਤਮ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਉਹਨਾਂ ਨੇ ਮਟੌਰ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਆਈਓ ਬਿੱਟੂ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਸ਼ਿਕਾਇਤ ਆਈ ਹੈ। ਪੁਲਿਸ ਨੇ ਕਿਹਾ ਕਿ ਕੰਪਨੀ ਦੇ ਪ੍ਰਬੰਧਕਾਂ ਨੂੰ ਥਾਣੇ ਬੁਲਾ ਕੇ ਪੁੱਛਗਿੱਛ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement