ਪਾਕਿਸਤਾਨ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਹਿੰਦੂ ਯਾਤਰੀਆਂ ਦਾ ਜੱਥਾ ਅਟਾਰੀ ਵਾਹਘਾ ਸਰਹੱਦ ਰਾਹੀਂ ਰਵਾਨਾ
Published : Nov 22, 2022, 7:00 pm IST
Updated : Nov 22, 2022, 7:00 pm IST
SHARE ARTICLE
Hindu pilgrims left through Attari Wagha border to visit religious places in Pakistan
Hindu pilgrims left through Attari Wagha border to visit religious places in Pakistan

127 ਵਿਚੋਂ 96 ਯਾਤਰੀਆਂ ਨੂੰ ਮਿਲਿਆ ਪਾਕਿਸਤਾਨ ਦਾ ਵੀਜ਼ਾ

 

ਅੰਮ੍ਰਿਤਸਰ: ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਹਿੰਦੂ ਯਾਤਰੀਆਂ ਦਾ ਇਕ ਜੱਥਾ ਅੱਜ ਅਟਾਰੀ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਵਿਚ ਆਪਣੇ ਧਾਰਮਿਕ ਦਰਸ਼ਨ ਕਰਨ ਲਈ ਰਵਾਨਾ ਹੋਇਆ। ਦੱਸ ਦੇਈਏ ਕਿ ਇਸ ਦੇ ਲਈ ਕੁੱਲ 127 ਦੇ ਕਰੀਬ ਯਾਤਰੀਆਂ ਵੱਲੋਂ ਵੀਜ਼ੇ ਲਈ ਅਪਲਾਈ ਕੀਤਾ ਗਿਆ ਸੀ ਪਰ ਪਾਕਿਸਤਾਨੀ ਅੰਬੈਸੀ ਵੱਲੋ 96 ਯਾਤਰੀਆਂ ਨੂੰ ਹੀ ਪਾਕਿਸਤਾਨ ਜਾਣ ਦਾ ਵੀਜ਼ਾ ਦਿੱਤਾ ਗਿਆ ਹੈ।

ਇਸ ਜੱਥੇ ਦੀ ਅਗਵਾਈ ਯੁਧਿਸ਼ਟਰ ਲਾਲ ਸਦਾਨੀ ਕਰ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਯਾਤਰੀਆਂ ਨੇ ਦੱਸਿਆ ਕਿ ਉਹ 314 ਜਨਮ ਦਿਹਾੜਾ ਸ਼ਿਵ ਅਵਤਾਰ ਸਤਿਗੁਰੂ ਸੰਤ ਸਦਾਰਾਮ ਸਾਹਿਬ ਸ਼ਦਾਨੀ ਦਰਬਾਰ ਹਯਾਤ ਪਿਤਾਫ਼ੀ  ਮਨਾਉਣ ਲਈ ਪਾਕਿਸਤਾਨ ਜਾ ਰਹੇ ਹਨ।

ਇਹ ਜਥਾ ਪਾਕਿਸਤਾਨ ਦੇ ਵੱਖ ਵੱਖ ਸੂਬਿਆਂ ਵਿਚ ਆਪਣੇ ਗੁਰੂ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ 3 ਦਸੰਬਰ ਨੂੰ ਅਟਾਰੀ ਵਾਹਘਾ ਸਰਹੱਦ ਰਾਹੀਂ ਭਾਰਤ ਪਹੁੰਚੇਗਾ। ਇਸ ਮੌਕੇ ਅਟਾਰੀ ਵਾਹਘਾ ਬਾਰਡਰ ’ਤੇ ਪ੍ਰੋਟੋਕੋਲ ਅਧੀਕਾਰੀ ਅਰੁਣ ਮਾਹਲ ਨੇ ਮੀਡੀਆ ਨੂੰ ਦੱਸਿਆ ਕਿ ਇਹਨਾਂ ਯਾਤਰੀਆਂ ਨੂੰ 10 ਦਿਨ ਦਾ ਵੀਜ਼ਾ ਮਿਲਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement