ਸਾਬਕਾ ਵਿਧਾਇਕ ਜੀ.ਪੀ ਨੂੰ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ
Published : Nov 22, 2022, 12:06 am IST
Updated : Nov 22, 2022, 12:06 am IST
SHARE ARTICLE
imAge
imAge

ਸਾਬਕਾ ਵਿਧਾਇਕ ਜੀ.ਪੀ ਨੂੰ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ

ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਸਵਰਨਜੀਤ ਸਿੰਘ ਸੇਠੀ): ਕੁਲਹਿੰਦ ਕਾਂਗਰਸ ਦੇ ਪ੍ਰਧਾਨ ਸ੍ਰੀ ਮਲਿਕਾਅਰਜੁਨ ਖੜਗੇ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ 'ਤੇ ਹਲਕਾ ਬਸੀ ਪਠਾਣਾ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੂੰ  ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਿਹਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜਿਸ ਦਾ ਸਾਬਕਾ ਪ੍ਰਧਾਨ ਸੁਭਾਸ਼ ਸੂਦ ਸਮੇਤ ਕਾਂਗਰਸੀ ਆਗੂਆਂ ਨੇ ਸਨਮਾਨ ਕੀਤਾ | ਇਸ ਮੌਕੇ ਸ੍ਰੀ ਜੀ.ਪੀ ਦੀ ਪਤਨੀ ਗੁਰਪ੍ਰੀਤ ਕੌਰ, ਨਿਤਿਨ ਸੂਦ, ਗਗਨ ਸੂਦ, ਸੰਗੀਤਾ ਸੂਦ ਮੌਜੂਦ ਸਨ | 
ਇਸ ਮੌਕੇ ਸਾਬਕਾ ਪ੍ਰਧਾਨ ਸ੍ਰੀ ਸੂਦ ਨੇ ਜ਼ਿਲ੍ਹਾ ਪ੍ਰਧਾਨ ਸ੍ਰੀ ਜੀ.ਪੀ ਨੂੰ  ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਸੰਗਠਨ ਮਜ਼ਬੂਤ ਹੋਵੇਗਾ ਕਿਉਂਕਿ ਵਿਧਾਇਕ ਦੇ ਕਾਰਜਕਾਲ ਦੌਰਾਨ ਵੀ ਬਸੀ ਪਠਾਣਾ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ  ਮਾਣ-ਸਨਮਾਨ ਭਰਪੂਰ ਮਿਲਿਆ ਹੈ, ਜਿਸ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ ਹਨ | ਉਨ੍ਹਾਂ ਪਾਰਟੀ ਹਾਈਕਮਾਂਡ ਅਤੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਯੂਥ, ਤਜਰਬੇਕਾਰ ਅਤੇ ਮਿਹਨਤੀ ਆਗੂ ਨੂੰ  ਪਾਰਟੀ ਦੀ ਵਾਗਡੋਰ ਸੌਂਪੀ ਹੈ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | 
ਇਸ ਮੌਕੇ ਸ੍ਰੀ ਜੀ.ਪੀ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ੁੰਮੇਵਾਰੀ ਨੂੰ  ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਜ਼ਿਲ੍ਹੇ ਦੇ ਕਾਂਗਰਸ ਆਗੂਆਂ ਨੂੰ  ਅਪੀਲ ਕੀਤੀ ਕਿ ਉਹ 2024 ਲੋਕ ਸਭਾ ਚੋਣਾਂ ਲਈ ਕਮਰ ਕਸ ਲੈਣ ਤਾਂ ਜੋ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ  ਇੱਕ ਵਾਰ ਫਿਰ ਜਿੱਤ ਪ੍ਰਾਪਤ ਹੋ ਸਕੇ |
5
ਫ਼ੋਟੋ ਕੈਪਸ਼ਨ: -ਫ਼ੋਟੋ: ਸੇਠੀ

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement