
ਜੰਮੂ-ਕਸ਼ਮੀਰ 'ਚ ਪਾਕਿਸਤਾਨੀ ਘੁਸਪੈਠੀਆਂ ਦੀਆਂ ਦੋ ਕੋਸ਼ਿਸ਼ਾਂ ਨਾਕਾਮ
ਜੰਮੂ : ਬੀਐਸਐਫ ਨੇ ਜੰਮੂ-ਕਸ਼ਮੀਰ ਵਿੱਚ ਘੁਸਪੈਠ ਕਰ ਰਹੇ ਇੱਕ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਨਿਊਜ਼ ਏਜੰਸੀ ਨੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਖਬਰ ਦਿੱਤੀ ਹੈ ਕਿ ਘੁਸਪੈਠੀਏ ਸੋਮਵਾਰ ਦੇਰ ਰਾਤ ਕਰੀਬ 2.30 ਵਜੇ ਜੰਮੂ ਦੇ ਆਰ.ਐੱਸ.ਪੁਰਾ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਭਾਰਤੀ ਜਵਾਨਾਂ ਨੇ ਉਸ ਨੂੰ ਚੇਤਾਵਨੀ ਦਿੱਤੀ ਪਰ ਉਹ ਭਾਰਤੀ ਸਰਹੱਦ ਵੱਲ ਵਧਦਾ ਰਿਹਾ। ਇਸ ਤੋਂ ਬਾਅਦ ਬੀਐਸਐਫ ਦੀ ਗੋਲੀਬਾਰੀ ਵਿੱਚ ਉਹ ਮਾਰਿਆ ਗਿਆ। ਇਸ ਦੇ ਨਾਲ ਹੀ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਹੋਰ ਪਾਕਿਸਤਾਨੀ ਘੁਸਪੈਠੀਏ ਨੂੰ ਜੰਮੂ ਵਿੱਚ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ।