Punjab News: ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ 4 ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਆਏ
Published : Nov 22, 2023, 6:37 pm IST
Updated : Nov 22, 2023, 6:44 pm IST
SHARE ARTICLE
 Punjab News
Punjab News

Punjab News: ਦੋ ਵਿਦਿਆਰਥੀਆਂ ਨੇ ਸੋਨੇ ਦੇ ਤਗਮੇ ਅਤੇ ਦੋ ਵਿਦਿਆਰਥੀਆਂ ਨੇ ਚਾਂਦੀ ਦੇ ਤਗਮੇ ਜਿੱਤੇ।

4 students of Punjab Aircraft Maintenance Engineering College Patiala: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵੱਲੋਂ ਜੂਨ 2022 ਅਤੇ ਜੂਨ 2023 ਵਿਚ ਲਈ ਗਈ ਪ੍ਰੀਖਿਆ ਦੇ ਨਤੀਜਿਆਂ ਵਿਚ ਸੋਨੇ ਅਤੇ ਚਾਂਦੀ ਦੇ ਤਗਮੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਮੈਰਿਟ ਸੂਚੀ ਦਾ ਐਲਾਨ ਕੀਤਾ ਗਿਆ, ਜਿਸ ਵਿਚ  ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ 4 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ: Chandigarh News: ਐਸਜੀਜੀਐਸਸੀ-26 ਨੇ ਸਸਟੇਨੇਬਲ ਹੋਰੀਜ਼ਨਜ਼ 'ਤੇ ਰਾਸ਼ਟਰੀ ਸੈਮੀਨਾਰ ਦਾ ਕੀਤਾ ਆਯੋਜਨ

ਜਿਨ੍ਹਾਂ ਵਿਚੋਂ ਦੋ ਵਿਦਿਆਰਥੀਆਂ ਨੇ ਸੋਨੇ ਦੇ ਤਗਮੇ ਅਤੇ ਦੋ ਵਿਦਿਆਰਥੀਆਂ ਨੇ ਚਾਂਦੀ ਦੇ ਤਗਮੇ ਜਿੱਤੇ। ਯੂਨੀਵਰਸਿਟੀ ਵੱਲੋਂ ਹਾਲ ਹੀ ਵਿਚ ਕਰਵਾਏ ਗਏ ਕਨਵੋਕੇਸ਼ਨ ਸਮਾਗਮ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਸੋਨੇ ਦਾ ਤਗਮਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਅਨਾਬਲ ਜੇਨਸਨ ਅਤੇ ਸੋਨੀਆ ( ਬੀ.ਐਸ.ਸੀ. (ਆਨਰ) ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ) ਦੇ ਵਿਦਿਆਰਥੀ ਸ਼ਾਮਲ ਹਨ। ਬੀ.ਐਸ.ਸੀ.(ਆਨਰ) ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਦੀਆਂ ਵਿਦਿਆਰਥਣਾਂ ਪਲਕ ਬਖ਼ਸ਼ੀ ਅਤੇ ਸੋਨੂੰ ਸ਼ਰਮਾ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ ਹਨ।

ਇਹ ਵੀ ਪੜ੍ਹੋ: Punjab News: ਸਕੱਤਰੇਤ ਦੇ ਮੁਲਾਜ਼ਮ ਡੀਏ ਲੈਣ ਲਈ ਕਰਨਗੇ ਰੈਲੀਆਂ  

ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ ਚੇਅਰਮੈਨ ਅਭੈ ਚੰਦਰਾ ਅਤੇ ਕਾਲਜ ਦੇ ਫੈਕਲਟੀ ਮੈਂਬਰਾਂ ਰਾਜੀਵ ਆਂਗਰਾ,  ਗੌਰਵ ਕੁਮਾਰ, ਪ੍ਰੇਮ ਬਿਸ਼ਨੋਈ ਪੱਲਵੀ ਵਰਮਾ ਤੇ ਗੁਰਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਭਵਿਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਸ਼ਰਮਾ ਸਮੇਤ ਵਿਭਾਗ ਦੇ ਮੁਖੀ ਪਿਆਰਾ ਸਿੰਘ ਰੰਧਾਵਾ, ਪ੍ਰੀਖਿਆ ਪ੍ਰਬੰਧਕ ਨਿਤਿਨ ਗੁਪਤਾ, ਗੁਣਵੱਤਾ ਪ੍ਰਬੰਧਕ  ਕੁੰਦਨ ਜੀ ਅਤੇ ਪ੍ਰਬੰਧਕ ਅਧਿਕਾਰੀ ਰਾਜੀਵ ਬੱਗਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਾਲਜ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਾਂ ਰੋਸ਼ਨ ਕਰਨ ਲਈ ਵਧਾਈ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement