Abohar News: ਅਬੋਹਰ 'ਚ ਕਿੰਨੂ ਤੋੜਨ ਜਾ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ, ਟਰੈਕਟਰ ਨਾਲ ਟਕਰਾਇਆ ਛੋਟਾ ਹਾਥੀ

By : GAGANDEEP

Published : Nov 22, 2023, 1:15 pm IST
Updated : Nov 22, 2023, 1:21 pm IST
SHARE ARTICLE
Abohar road accident News in punjabi today
Abohar road accident News in punjabi today

Abohar News: ਅਚਾਨਕ ਬ੍ਰੇਕ ਲਗਾਉਣ ਕਾਰਨ ਵਾਪਰਿਆ ਹਾਦਸਾ

Abohar road accident News in punjabi today : ਅੱਜ ਸਵੇਰੇ ਅਬੋਹਰ-ਫਾਜ਼ਿਲਕਾ ਰੋਡ 'ਤੇ ਕਿੰਨੂ ਤੋੜਨ ਜਾ ਰਹੇ 22 ਲੋਕਾਂ ਨੂੰ ਲੈ ਕੇ ਜਾ ਰਹੇ ਛੋਟੇ ਹਾਥੀ ਦੀ ਸਾਹਮਣੇ ਤੋਂ ਜਾ ਰਹੇ ਰੇਤ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਦੋਵਾਂ ਵਾਹਨਾਂ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਛੋਟੇ ਹਾਥੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ਵਿੱਚ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਇਸ ਹਾਦਸੇ 'ਚ ਕੋਈ ਵੱਡਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: Punjab News: ਹੁਣ ਮਰਜ਼ੀ ਨਾਲ ਢਾਬੇ ’ਤੇ ਨਹੀਂ ਰੁਕ ਸਕਣਗੀਆਂ ਪੀਆਰਟੀਸੀ ਦੀਆਂ ਬੱਸਾਂ; ਵਿਭਾਗ ਵਲੋਂ ਢਾਬਿਆਂ ਦੀ ਸੂਚੀ ਜਾਰੀ

ਹਾਦਸੇ ਦਾ ਸ਼ਿਕਾਰ ਹੋਏ ਛੋਟੇ ਹਾਥੀ 'ਤੇ ਸਵਾਰ ਬਿੰਦਰ ਸਿੰਘ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਉਹ ਕਿੰਨੂ ਤੋੜਨ ਲਈ ਫਾਜ਼ਿਲਕਾ ਦੇ ਵੱਖ-ਵੱਖ ਮੁਹੱਲਿਆਂ ਅਤੇ ਪਿੰਡਾਂ ਤੋਂ ਅਬੋਹਰ ਦੇ ਪਿੰਡ ਬਕੈਨਵਾਲਾ ਨੂੰ ਜਾ ਰਹੇ ਸਨ। ਛੋਟੇ ਹਾਥੀ ਵਿੱਚ ਕਰੀਬ 22 ਲੋਕ ਸਵਾਰ ਸਨ। ਫਾਜ਼ਿਲਕਾ-ਅਬੋਹਰ ਰੋਡ 'ਤੇ ਛੋਟਾ ਹਾਥੀ ਤੇਜ਼ ਰਫਤਾਰ ਨਾਲ ਜਾ ਰਿਹਾ ਸੀ ਕਿ ਪੈਟਰੋਲ ਪੰਪ ਨੇੜੇ ਸਾਹਮਣੇ ਤੋਂ ਜਾ ਰਹੇ ਰੇਤ ਨਾਲ ਭਰੀ ਟਰੈਕਟਰ-ਟਰਾਲੀ ਦੇ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ।

ਇਹ ਵੀ ਪੜ੍ਹੋ: Kanwar Grewal's mother: ਸੂਫ਼ੀ ਗਾਇਕ ਕੰਵਰ ਗਰੇਵਾਲ ਨੂੰ ਸਦਮਾ; ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ 

ਟਰੈਕਟਰ-ਟਰਾਲੀ ਦੀ ਅਚਾਨਕ ਬ੍ਰੇਕ ਲੱਗਣ ਕਾਰਨ ਛੋਟਾ ਹਾਥੀ ਬੇਕਾਬੂ ਹੋ ਕੇ ਉਸ ਨਾਲ ਟਕਰਾ ਗਿਆ। ਜਿਸ ਕਾਰਨ ਛੋਟੇ ਹਾਥੀ 'ਚ ਸਵਾਰ ਲੋਕ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਹਾਦਸੇ ਵਿੱਚ ਛੋਟੇ ਹਾਥੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement