
'ਸਰਕਾਰ ਨਾਲ ਗੱਲ ਕਰਨ ਲਈ ਸੜਕਾਂ ਨਹੀਂ ਸਗੋਂ ਮੇਰਾ ਘਰ ਹੈ'।
Chief Minister Bhagwant Mann's statement on farmers' strike: ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੀਆਂ ਕਿਸਾਨ ਜਥੇਬੰਦਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ’ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ।
ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ..ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ .. ਨਾ ਕੇ ਸੜਕਾਂ। ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ..ਲੋਕਾਂ ਦੀਆਂ ਭਾਵਨਾਵਾਂ ਸਮਝੋ। ਉਨ੍ਹਾਂ ਨੇ ਕਿਹਾ ਕਿ ਗੱਲਬਾਤ ਕਰਨ ਲਈ ਸੜਕਾਂ ਨਹੀਂ ਮੇਰਾ ਘਰ ਹੈ।
— Bhagwant Mann (@BhagwantMann) November 22, 2023
ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਅਤੇ ਘਰ ਹੈ।
ਦੱਸ ਦੇਈਏ ਕਿ ਕਿਸਾਨਾਂ ਵੱਲੋਂ ਧੰਨੋਵਾਲੀ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਗੰਨੇ ਦੇ ਭਾਅ ਵਧਾਉਣ ਤੇ ਬਕਾਇਆ ਰਾਸ਼ੀ ਅਦਾ ਕਰਨ ਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਗਿਆ ਧਰਨਾ ਪੂਰੀ ਰਾਤ ਚੱਲਣ ਮਗਰੋਂ ਅਜੇ ਵੀ ਜਾਰੀ ਹੈ