Punjab Vidhan Sabha Coverage: ਵਿਧਾਨ ਸਭਾ ਦੀ ਕਵਰੇਜ 'ਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦੇ ਮਾਮਲੇ ’ਤੇ ਹਾਈ ਕੋਰਟ ਨੇ ਪਾਈ ਝਾੜ
Published : Nov 22, 2023, 1:20 pm IST
Updated : Nov 22, 2023, 1:42 pm IST
SHARE ARTICLE
High court slams partap singh bajwa on Punjab Vidhan Sabha Coverage Case
High court slams partap singh bajwa on Punjab Vidhan Sabha Coverage Case

ਪੁਛਿਆ, ਤੁਹਾਡਾ ਕਿਹੜਾ ਕੰਮ ਹੈ ਜੋ ਨਹੀਂ ਦਿਖਾਇਆ ਗਿਆ?

Punjab Vidhan Sabha Coverage: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਲਾਈਵ ਕਵਰੇਜ ਦੌਰਾਨ ਸਿਰਫ਼ ਸਰਕਾਰ ਅਤੇ ਉਸ ਦੇ ਆਗੂਆਂ ਨੂੰ ਦਿਖਾਏ ਜਾਣ ਵਿਰੁਧ ਵਿਰੋਧੀ ਦਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਵਾਲ ਖੜ੍ਹੇ ਕੀਤੇ ਹਨ। ਹਾਈ ਕੋਰਟ ਨੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਚਾਰ ਹਫ਼ਤਿਆਂ ਬਾਅਦ ਬਹਿਸ ਦੇ ਹੁਕਮ ਦਿਤੇ ਹਨ।

ਇਸ ਦੇ ਨਾਲ ਹੀ ਹਾਈ ਕੋਰਟ ਨੇ ਪੁਛਿਆ, ਤੁਹਾਡਾ ਕਿਹੜਾ ਕੰਮ ਹੈ ਜੋ ਨਹੀਂ ਦਿਖਾਇਆ ਗਿਆ?  ਤੁਹਾਨੂੰ ਨਹੀਂ ਲੱਗਦਾ ਕਿ ਇਹ ਤਮਾਸ਼ਬੀਨੀ ਹੈ? ਵਿਧਾਨ ਸਭਾ ਦੇ ਵਿਚ ਲਾਈਵ ਟੈਲੀਕਾਸਟ ਦੇ ਨਿਯਮ ਹਨ, ਪਹਿਲਾਂ ਇਸ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹਾਸਲ ਕਰ ਲਈ ਜਾਵੇ।

ਹਾਈ ਕੋਰਟ ਨੇ ਬਾਜਵਾ ਦੇ ਵਕੀਲ ਤੋਂ ਪੁਛਿਆ ਕਿ ਵਿਧਾਨ ਸਭਾ ਦੀ ਲਾਈਵ ਕਵਰੇਜ਼ ਕਰਨਾ ਕਿਸ ਦੀ ਜ਼ਿੰਮੇਵਾਰੀ ਹੈ। ਜਵਾਬ ਵਿਚ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ 'ਤੇ ਹਾਈ ਕੋਰਟ ਨੇ ਪਟੀਸ਼ਨ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ ਤਾਂ ਕੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਨਾ ਉਚਿਤ ਹੈ।

ਹਾਈਕੋਰਟ ਨੇ ਬਾਜਵਾ ਦੇ ਵਕੀਲ ਨੂੰ ਚਾਰ ਹਫ਼ਤਿਆਂ ਦੇ ਅੰਦਰ ਆਰਟੀਆਈ ਰਾਹੀਂ ਇਸ ਸਬੰਧੀ ਜਾਣਕਾਰੀ ਇਕੱਠੀ ਕਰਨ ਅਤੇ ਫਿਰ ਇਸ ਮਾਮਲੇ 'ਤੇ ਬਹਿਸ ਕਰਨ ਦੀ ਸਲਾਹ ਦਿਤੀ ਹੈ। ਹਾਈ ਕੋਰਟ ਨੇ ਬਾਜਵਾ ਦੇ ਵਕੀਲ ਨੂੰ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬਾਂ ਨਾਲ ਚਾਰ ਹਫ਼ਤਿਆਂ ਬਾਅਦ ਹਾਈ ਕੋਰਟ ਵਿਚ ਆਉਣ ਦੀ ਸਲਾਹ ਦਿੰਦਿਆਂ ਕੇਸ ਦੀ ਸੁਣਵਾਈ ਮੁਲਤਵੀ ਕਰ ਦਿਤੀ।

(For more news apart from high court slams partap singh bajwa on Punjab Vidhan Sabha Coverage Case, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement