Punjab News: ਸਕੱਤਰੇਤ ਦੇ ਮੁਲਾਜ਼ਮ ਡੀਏ ਲੈਣ ਲਈ ਕਰਨਗੇ ਰੈਲੀਆਂ

By : GAGANDEEP

Published : Nov 22, 2023, 6:08 pm IST
Updated : Nov 22, 2023, 6:09 pm IST
SHARE ARTICLE
Secretariat employees will hold rallies to get DA
Secretariat employees will hold rallies to get DA

Punjab News: ਪੰਜਾਬ ਦੇ ਮੁਲਾਜ਼ਮਾਂ ਦੀਆਂ ਸਰਕਾਰ ਵਲੋਂ 4-4 ਪ੍ਰਤੀਸ਼ਤ ਦੀਆਂ ਤਿੰਨ ਕਿਸ਼ਤਾਂ ਬਕਾਇਆ

Secretariat employees will hold rallies to get DA: ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਦੀ ਅੱਜ ਮੀਟਿੰਗ ਹੋਈ। ਜਿਸ ਵਿੱਚ ਮੁਲਾਜ਼ਮਾਂ ਦੇ ਪੈਂਡਿੰਗ ਡੀ.ਏ ਅਤੇ ਹੋਰ ਹੱਕੀ ਮੰਗਾਂ ਸਬੰਧੀ ਸਰਕਾਰ ਵੱਲੋਂ ਵੱਟੀ ਚੱਪੀ 'ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਸਕੱਤਰੇਤ ਸਟਾਫ ਐਸੋਸੀਏਸ਼ਨ ਅਫਸਰ ਕਾਡਰ ਐਸੋਸੀਏਸ਼ਨ,  ਪਰਸਨਲ ਸਟਾਫ ਐਸੋਸੀਏਸ਼ਨ, ਐਫ.ਸੀ.ਆਰ. ਮੁਲਾਜਮ ਐਸੋਸੀਏਸ਼ਨ, ਦਰਜਾ ਚਾਰ ਕਰਮਚਾਰੀ ਯੂਨੀਅਨ, ਡਰਾਈਵਰ ਯੂਨੀਅਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ: Moga News : ਮੋਗਾ 'ਚ ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਮਾਰੀ ਘਰਵਾਲੀ

 ਸਾਰੀਆਂ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਇਸ ਗੱਲ 'ਤੇ ਜੋਰ ਦਿੱਤਾ ਗਿਆ ਕਿ ਵਿੱਤ ਮੰਤਰੀ ਤੋਂ ਲੈ ਕੇ ਸਾਰੇ ਸਕੱਤਰੇਤ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਣ ਦੇ ਬਾਵਜੂਦ ਸਰਕਾਰ ਵੱਲੋਂ ਨਾ ਤਾਂ ਮੁਲਾਜ਼ਮਾਂ ਨੂੰ ਡੀ.ਏ. ਦਿੱਤਾ ਗਿਆ ਅਤੇ ਨਾ ਹੀ ਕੋਈ ਮੀਟਿੰਗ ਲਈ ਬੁਲਾਇਆ ਗਿਆ। ਪਿਛਲੀ ਸਰਕਾਰ ਵਿਚ ਮਨਪ੍ਰੀਤ ਬਾਦਲ ਤੋਂ ਅੱਕੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਹੁਤ ਉਮੀਦਾਂ ਸਨ ਪ੍ਰੰਤੂ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਨਾ ਦੇਣ ਕਰਕੇ ਅਤੇ ਮੰਗਾਂ ਨਾ ਮੰਨਣ ਕਰਕੇ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਦੂਰੀ ਲਗਾਤਾਰ ਵਧਦੀ ਜਾ ਰਹੀ ਹੈ ਜੋ ਕਿ ਅਗਲੇ ਸਾਲ ਲੋਕ ਸਭਾ ਚੋਣਾਂ ਵਿੱਚ ਪਾਸਾ ਪਲਟ ਸਕਦੀ ਹੈ।

ਇਹ ਵੀ ਪੜ੍ਹੋ: Vinay Hari News: ਹੁਣ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਦਾ ਵੀ ਕੈਨੇਡਾ ਜਾਣ ਦਾ ਸੁਪਨਾ ਹੋਵੇਗਾ ਸਾਕਾਰ: ਵਿਨੈ ਹੈਰੀ  

 ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਰਕਾਰ ਵੱਲੋ 4-4 ਪ੍ਰਤੀਸ਼ਤ ਦੀਆਂ ਤਿੰਨ ਕਿਸ਼ਤਾਂ ਬਕਾਇਆ ਹਨ ਅਤੇ ਪੰਜਾਬ ਵਿੱਚ ਬਹੁਤ ਸਾਰੇ ਦਫਤਰਾਂ ਦੇ ਅੰਦਰ ਧਰਨੇ ਮੁਜਾਹਰੇ ਚੱਲ ਰਹੇ ਹਨ। ਮਨੀਸਟੀਰੀਅਲ ਸਟਾਫ ਅਤੇ ਸਾਂਝੇ ਮੋਰਚੇ ਵੱਲੋਂ ਅਲੱਗ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵੀ ਲਗਾਤਾਰ ਸੰਘਰਸ਼ ਕਰ ਰਹੀ ਹੈ। ਸਕੱਤਰੇਤ ਦੇ ਮੁਲਾਜਮ ਹੁਣ ਤੱਕ ਸ਼ਾਂਤ ਬੈਠੇ ਸਨ ਪਰੰਤੂ ਸਰਕਾਰ ਵੱਲੋਂ ਉਹਨਾਂ ਦੀ ਗੱਲ ਨਾ ਸੁਣੀ ਜਾਣ ਕਰਕੇ ਉਹ ਵੀ ਧਰਨੇ ਮੁਜਾਹਰੇ ਕਰਨ ਲਈ ਤਿਆਰੀਆਂ ਖਿੱਚ ਰਹੇ ਹਨ।

 ਜੁਆਇੰਟ ਐਕਸ਼ਨ ਕਮੇਟੀ ਵਲੋਂ 24 ਨਵੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ ਮਿੰਨੀ ਸਕੱਤਰੇਤ ਵਿੱਚ ਰੋਸ ਰੈਲੀ ਕੀਤੀ ਜਾਵੇਗੀ। ਜੇਕਰ ਸਰਕਾਰ ਵੱਲੋਂ ਫਿਰ ਵੀ ਮੁਲਾਜ਼ਮਾਂ ਦੀ ਗੱਲ ਨਾ ਸੁਣੀ ਗਈ ਤਾਂ ਫਿਰ 28 ਨਵੰਬਰ ਨੂੰ ਬਜਟ ਸ਼ੈਸ਼ਨ ਵਾਲੇ ਦਿਨ ਪੰਜਾਬ ਸਿਵਲ ਸਕੱਤਰੇਤ ਦੇ ਗਲਿਆਰੇ ਵਿੱਚ ਵਿਸ਼ਾਲ ਰੋਸ ਮੁਜਾਹਰਾ ਕਰਕੇ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾਵੇਗੀ।

 ਅੱਜ ਦੀ ਮੀਟਿੰਗ ਵਿਚ ਮੁਲਾਜ਼ਮਾਂ ਵਲੋਂ ਸਰਕਾਰ ਤੋਂ ਆਪਣਾ ਬਣਦਾ ਮਹਿੰਗਾਈ ਭੱਤਾ, ਬਕਾਇਆ ਏਰੀਅਰ, ਏ.ਸੀ.ਪੀ. ਸ਼ੁਰੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਦੇ ਜੋਰ ਸ਼ੋਰ ਨਾਲ ਚੁੱਕਣ ਲਈ ਮਤਾ ਪਾਸ ਹੋਇਆ। ਅੱਜ ਦੀ ਇਸ ਇਕੱਤਰਤਾ ਦੌਰਾਨ ਮੁਲਾਜ਼ਮ ਆਗੂ ਸੁਖਚੈਨ ਖਹਿਰਾ, ਮਨਜੀਤ ਰੰਧਾਵਾ, ਪਰਮਦੀਪ ਭਬਾਤ, ਮਲਕੀਤ ਔਜਲਾ, ਬਲਕਾਰ ਸਿੰਘ, ਜਸਪ੍ਰੀਤ ਰੰਧਾਵਾ, ਸ਼ੁਸ਼ੀਲ ਕੁਮਾਰ, ਭੁਪਿੰਦਰ ਝੱਜ, ਕੁਲਵੰਤ ਸਿੰਘ, ਸ਼ੁਦੇਸ਼ ਕੁਮਾਰੀ, ਜਸਬੀਰ ਕੌਰ, ਅਲਕਾ ਚੋਪੜਾ, ਸਾਹਿਲ ਸ਼ਰਮਾਂ, ਮਿਥੁਨ ਚਾਵਲਾ, ਅਲਕਾ ਚਾਵਲਾ, ਇੰਦਰਪਾਲ ਭੰਗੂ, ਜਗਤਾਰ ਸਿੰਘ, ਪਰਮਬੀਰ ਸਿੰਘ, ਦਲਜੀਤ ਸਿੰਘ, ਮਨਪ੍ਰੀਤ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਹੋਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement