
Moga News : ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮ ਬੱਚਿਆਂ ਨੂੰ ਘਰ ਤੋਂ ਦੂਰ ਛੱਡ ਕੇ ਆਇਆ
The husband killed his wife in moga: ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਵਿੱਚ ਦੇਰ ਰਾਤ ਇੱਕ ਨੌਜਵਾਨ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਨੌਜਵਾਨ ਨਸ਼ੇ ਦਾ ਆਦੀ ਸੀ। ਇਸ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਰਹਿੰਦਾ ਸੀ। ਮੁਲਜ਼ਮ ਪਹਿਲਾਂ ਆਪਣੇ ਤਿੰਨ ਬੱਚਿਆਂ ਨੂੰ ਘਰੋਂ ਦੂਰ ਛੱਡ ਕੇ ਆਇਆ। ਇਸ ਤੋਂ ਬਾਅਦ ਪਤਨੀ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿਤਾ।
ਇਹ ਵੀ ਪੜ੍ਹੋ: Jagtar Hawara: ਵੱਡੀ ਖਬਰ: ਚੰਡੀਗੜ੍ਹ ਅਦਾਲਤ ਨੇ ਜਗਤਾਰ ਹਵਾਰਾ ਨੂੰ ਇਸ ਕੇਸ ਵਿਚ ਕੀਤਾ ਬਰੀ
ਨਿਹਾਲ ਸਿੰਘ ਵਾਲਾ ਦੇ ਡੀਐਸਪੀ ਮਨਜੀਤ ਸਿੰਘ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪਤੀ-ਪਤਨੀ ਨਰਮਾ ਚੁਗਣ ਲਈ ਸ੍ਰੀ ਮੁਕਤਸਰ ਸਾਹਿਬ ਗਏ ਹੋਏ ਸਨ। ਚਾਰ-ਪੰਜ ਦਿਨ ਪਹਿਲਾਂ ਪਿੰਡ ਆਏ ਸਨ। ਨੌਜਵਾਨ ਨਸ਼ੇ ਦਾ ਆਦੀ ਸੀ ਅਤੇ ਸਾਡੀ ਧੀ ਉਸ ਨੂੰ ਅਜਿਹਾ ਕਰਨ ਤੋਂ ਰੋਕਦੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ 'ਚ ਲੜਾਈ ਹੁੰਦੀ ਰਹਿੰਦੀ ਸੀ ਅਤੇ ਲੜਕੀ ਇਸ ਤੋਂ ਕਾਫੀ ਪਰੇਸ਼ਾਨ ਰਹਿੰਦੀ ਸੀ।
ਇਹ ਵੀ ਪੜ੍ਹੋ:Haryana News : ਮੈਨਹੋਲ 'ਚ ਗੈਸ ਚੜ੍ਹਨ ਕਾਰਨ 2 ਨੌਜਵਾਨਾਂ ਦੀ ਹੋਈ ਮੌਤ
ਕੱਲ੍ਹ ਮੁਲਜ਼ਮ ਪਹਿਲਾਂ ਆਪਣੇ ਤਿੰਨ ਬੱਚਿਆਂ ਨੂੰ ਕਿਤੇ ਛੱਡ ਗਿਆ ਸੀ। ਫਿਰ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿਤਾ। ਮੁਲਜ਼ਮ ਦਾ ਨਾਂ ਨਿੱਕਾ ਸਿੰਘ ਹੈ। ਉਸ ਦੀ ਉਮਰ ਕਰੀਬ 30 ਸਾਲ ਹੈ। ਮ੍ਰਿਤਕ ਦੀ ਉਮਰ ਵੀ ਕਰੀਬ 30 ਸਾਲ ਦੱਸੀ ਜਾ ਰਹੀ ਹੈ, ਉਸ ਦਾ ਨਾਂ ਗੁਰਪ੍ਰੀਤ ਕੌਰ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮ ਤਿੰਨਾਂ ਬੱਚਿਆਂ ਨੂੰ ਕਿੱਥੇ ਛੱਡ ਕੇ ਗਿਆ ਹੈ।