Punjab News: ਪੰਜਾਬ ਪੁਲਿਸ ਦੀ ਵਰਦੀ ਵਿਚ ਵੀਡੀਉ ਅਪਲੋਡ ਕਰਨ ਵਾਲੇ ਸਾਵਧਾਨ! ਹੋ ਸਕਦੀ ਹੈ ਸਖ਼ਤ ਕਾਰਵਾਈ
Published : Nov 22, 2023, 10:06 am IST
Updated : Nov 22, 2023, 10:06 am IST
SHARE ARTICLE
Video uploaders in Punjab police uniform beware
Video uploaders in Punjab police uniform beware

ਡੀਜੀਪੀ ਗੌਰਵ ਯਾਦਵ ਨੇ ਕਿਹਾ, ਪੁਲਿਸ ਦਾ ਅਕਸ ਖ਼ਰਾਬ ਹੋ ਰਿਹਾ ਹੈ, ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾਣ

Punjab News: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉਤੇ ਵੀਡੀਉਜ਼ ਬਣਾ ਕੇ ਅਪਲੋਡ ਕਰਨ ਦਾ ਕਾਫੀ ਰੁਝਾਨ ਹੈ। ਅੱਜ-ਕੱਲ੍ਹ ਲਗਭਗ ਹਰ ਵਿਅਕਤੀ ਸੋਸ਼ਲ ਮੀਡੀਆ 'ਤੇ ਸਮਾਂ ਬਿਤਾਉਂਦਾ ਹੈ। ਇਸ ਮਾਮਲੇ ਵਿਚ ਪੁਲਿਸ ਮੁਲਾਜ਼ਮ ਵੀ ਪਿੱਛੇ ਨਹੀਂ ਹਨ, ਉਹ ਵੀ ਵਰਦੀ ਵਿਚ ਡਾਂਸ ਆਦਿ ਦੀਆਂ ਵੀਡੀਉਜ਼ ਅਪਲੋਡ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਉਜ਼ ਵੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਪੁਲਿਸ ਦੀ ਵਰਦੀ 'ਚ ਆਮ ਲੋਕ ਵੀ ਵੀਡੀਉ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਰਹੇ ਹਨ।

ਇਨ੍ਹਾਂ ਸਾਰੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਜੀਪੀ ਦਫ਼ਤਰ ਪੰਜਾਬ ਨੇ ਜਾਂਚ ਦੀ ਜ਼ਿੰਮੇਵਾਰੀ ਸਾਈਬਰ ਵਿੰਗ ਨੂੰ ਸੌਂਪ ਦਿਤੀ ਹੈ। ਜੋ ਅਜਿਹੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪਛਾਣ ਕਰਕੇ ਕਾਰਵਾਈ ਕਰੇਗਾ। ਇਸ ਤੋਂ ਇਲਾਵਾ ਪੁਲਿਸ ਦੀ ਵਰਦੀ ਪਾ ਕੇ ਸੋਸ਼ਲ ਮੀਡੀਆ 'ਤੇ ਵੀਡੀਉ ਪੋਸਟ ਕਰਨ ਵਾਲੇ ਆਮ ਲੋਕਾਂ ਵਿਰੁਧ ਵੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਗਏ ਹਨ। ਸਾਈਬਰ ਵਿੰਗ ਇਸ ਦੀ ਜਾਂਚ ਕਰੇਗਾ ਅਤੇ ਅਜਿਹੇ ਕਰਮਚਾਰੀਆਂ ਦੀ ਸੂਚੀ ਤਿਆਰ ਕਰੇਗਾ ਜੋ ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਉਜ਼ ਅਪਲੋਡ ਕਰਦੇ ਹਨ। ਇਹ ਸੂਚੀ ਡੀਜੀਪੀ ਨੂੰ ਸੌਂਪੀ ਜਾਵੇਗੀ। ਉਸ ਤੋਂ ਬਾਅਦ ਹੀ ਡੀਜੀਪੀ ਅਗਲਾ ਫੈਸਲਾ ਲੈਣਗੇ।

ਪੇਜ ਬੰਦ ਕਰਨ ਦੇ ਹੁਕਮ

ਡੀਜੀਪੀ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੋਸ਼ਲ ਮੀਡੀਆ 'ਤੇ ਡਾਂਸ ਅਤੇ ਗਾਉਣ ਦੀਆਂ ਵੀਡੀਉਜ਼ ਅਪਲੋਡ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਪੇਜ ਤੁਰੰਤ ਬੰਦ ਕਰਨ ਦੇ ਹੁਕਮ ਦਿਤੇ ਹਨ। ਉਨ੍ਹਾਂ ਕਿਹਾ ਕਿ ਵਰਦੀ ਦਾ ਅਪਣਾ ਰੁਤਬਾ ਹੈ। ਅਤਿਵਾਦੀਆਂ ਨਾਲ ਲੋਹਾ ਲੈਣ ਵਾਲੇ ਲੋਕਾਂ ਦਾ ਅਕਸ ਖਰਾਬ ਹੋ ਰਿਹਾ ਹੈ। ਜੇਕਰ ਮੁਲਾਜ਼ਮ ਨਹੀਂ ਮੰਨਦੇ ਤਾਂ ਸਖ਼ਤ ਐਕਸ਼ਨ ਲਿਆ ਜਾਵੇ।

ਸੋਸ਼ਲ ਮੀਡੀਆ 'ਤੇ ਲੱਖਾਂ ਫਾਲੋਅਰਜ਼

ਮਿਲੀ ਜਾਣਕਾਰੀ ਅਨੁਸਾਰ ਵੱਖ-ਵੱਖ ਪੁਲਿਸ ਮੁਲਾਜ਼ਮਾਂ ਨੇ ਸੋਸ਼ਲ ਮੀਡੀਆ 'ਤੇ ਪੇਜ ਅਤੇ ਅਕਾਊਂਟ ਬਣਾਏ ਹਨ ਅਤੇ ਉਨ੍ਹਾਂ ਦੇ ਹਜ਼ਾਰਾਂ ਫਾਲੋਅਰਜ਼ ਵੀ ਹਨ। ਇਸ ਲਈ ਮੁਲਾਜ਼ਮ ਹਰ ਰੋਜ਼ ਸੋਸ਼ਲ ਮੀਡੀਆ 'ਤੇ ਵੀਡੀਉ ਅਪਲੋਡ ਕਰਦੇ ਹਨ। ਪੰਜਾਬ ਪੁਲਿਸ ਵਿਭਾਗ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਸਾਈਬਰ ਵਿੰਗ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਖਾਤਿਆਂ 'ਤੇ ਨਜ਼ਰ ਰੱਖ ਰਿਹਾ ਹੈ।


ਪੰਜਾਬ ਪੁਲਿਸ ਇਕ ਅਨੁਸ਼ਾਸਿਤ ਫੋਰਸ ਹੈ: ਡੀਜੀਪੀ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਰਦੀ ਵਿਚ ਰੀਲਾਂ ਅਤੇ ਵੀਡੀਉ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਵਾਲੇ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਰਡਾਰ 'ਤੇ ਹਨ। ਪੰਜਾਬ ਪੁਲਿਸ ਇਕ ਅਨੁਸ਼ਾਸਿਤ ਫੋਰਸ ਹੈ। ਕੋਈ ਵੀ ਪੁਲਿਸ ਮੁਲਾਜ਼ਮ ਵਰਦੀ ਵਿਚ ਹੁੰਦਿਆਂ ਸੋਸ਼ਲ ਮੀਡੀਆ 'ਤੇ ਵੀਡੀਉ ਅਪਲੋਡ ਨਾ ਕਰੇ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀ ਵਰਦੀ ਪਾ ਕੇ ਸੋਸ਼ਲ ਮੀਡੀਆ 'ਤੇ ਵੀਡੀਉ ਅਪਲੋਡ ਕਰਨ ਵਾਲੇ ਆਮ ਲੋਕਾਂ ਦੀ ਪਹਿਚਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

(For more news apart from Video uploaders in Punjab police uniform beware, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement