Punjab Vigilance: ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

By : GAGANDEEP

Published : Nov 22, 2023, 7:35 pm IST
Updated : Nov 22, 2023, 7:35 pm IST
SHARE ARTICLE
 Vigilance Bureau caught BDPO takes Rs 15,000 bribe
Vigilance Bureau caught BDPO takes Rs 15,000 bribe

Punjab Vigilance: ਪਿੰਡ ਦੇ ਵਿਕਾਸ ਕਾਰਜਾਂ ਵਿਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ ਮੰਗੇ ਸਨ ਪੈਸੇ

 Vigilance Bureau caught BDPO takes Rs 15,000 bribe : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। 

ਇਹ ਵੀ ਪੜ੍ਹੋ: Jammu and Kashmir Encounter ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਤਿੰਨ ਜਵਾਨ ਸ਼ਹੀਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ ਅਤੇ ਮੁਲਜ਼ਮ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਏ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ 4 ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਆਏ

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 
ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 22 ਨਵੰਬਰ, 2023 ਨੂੰ ਐਫ.ਆਈ.ਆਰ. 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement