
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਕਸ ’ਤੇ ਸਾਂਝੀ ਕੀਤੀ ਜਾਣਕਾਰੀ
Punjab News : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਇਕਾਈ ਦਾ ਪ੍ਰਧਾਨ ਅਮਨ ਅਰੋੜਾ ਨੂੰ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਬਣਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਐਕਸ ਦੇ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਨੇ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਮਾਨ ਨੇ ਲਿਖਿਆ ਕਿ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।
(For more news apart from Aman Arora became Aam Aadmi Party Punjab President, Sari Kalsi became Vice President, News in Punjabi, stay tuned to Rozana Spokesman)