Jalandhar Encounter: ਜਲੰਧਰ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, 2 ਮੁਲਜ਼ਮ ਕਾਬੂ
Published : Nov 22, 2024, 12:05 pm IST
Updated : Nov 22, 2024, 3:25 pm IST
SHARE ARTICLE
Encounter between police and miscreants in Jalandhar, 2 accused arrested
Encounter between police and miscreants in Jalandhar, 2 accused arrested

Jalandhar Encounter: ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।

 

Punjab News:

ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। 

  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਿਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ , ਜਿਸ ਤੇ ਕਾਰਵਾਈ ਕਰਦਿਆਂ  ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਵਿਆਪਕ ਅਭਿਆਨ ਚਲਾਇਆ ਅਤੇ ਪਿੰਡ ਫੋਲਰੀਵਾਲ ਨੇੜੇ ਦੋਸ਼ੀਆਂ ਦਾ ਟਿਕਾਣਾ ਦਾ ਪਤਾ ਲਗਾਉਣ ਵਿੱਚ ਸਫ਼ਲਤਾ ਹਾਸਲ ਕੀਤੀ।
 
  ਉਨ੍ਹਾਂ ਦੱਸਿਆ ਕਿ ਕਾਰਵਾਈ ਨੂੰ ਅੰਜਾਮ ਦੇਣ ਲਈ ਪੁਲਿਸ ਟੀਮਾਂ ਨੇ ਬੜੀ ਮੁਸ਼ੱਕਤ ਨਾਲ ਕਾਫ਼ੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਇਸੇ ਦੌਰਾਨ ਗੈਂਗਸਟਰਾਂ ਨੇ ਪਿੱਛਾ ਕਰ ਰਹੀਆਂ ਪੁਲਿਸ ਟੀਮਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਰਕੇ ਪੁਲਿਸ ਪਾਰਟੀਆਂ ਨੂੰ ਵੀ ਜਵਾਬੀ ਕਰਦਿਆਂ ਗੋਲੀ ਚਲਾਉਣੀ ਪਈ । ਇਸ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮਾਂ ਦੇ ਨਾਲ-ਨਾਲ ਦੋ ਪੁਲਿਸ ਅਧਿਕਾਰੀ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ, “ਆਪਰੇਸ਼ਨ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।

  ਹੋਰ ਵੇਰਵੇ ਸਾਂਝੇ ਕਰਦਿਆਂ ਸੀ.ਪੀ. ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜ਼ਬਰਨ ਵਸੂਲੀ, ਕਤਲ ਅਤੇ ਇਰਾਦਾ ਕਤਲ  ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਅੱਗੇ ਕਿਹਾ ਕਿ ਉਕਤ ਦੋਸ਼ੀ,  ਗਿਰੋਹ ਦੇ ਹੋਰ ਮੈਂਬਰਾਂ ਨੂੰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਅਪਰਾਧਿਕ ਸੰਗਠਨਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਸਨ।

  ਸੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਸਿੱਧੇ ਤੌਰ ’ਤੇ ਲੰਡਾ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਵਿਰੋਧੀ ਗੈਂਗ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੀ ਸਾਜ਼ਿਸ਼ ਰਚ ਰਹੇ ਸਨ।

  ਉਨ੍ਹਾਂ ਦੱਸਿਆ ਕਿ ਜ਼ਖਮੀ ਗੈਂਗਸਟਰ ਅਤੇ ਪੁਲਿਸ ਅਧਿਕਾਰੀ ਦਾ ਸਥਾਨਕ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੇ ਨੈੱਟਵਰਕ ਅਤੇ ਹੋਰ ਅਪਰਾਧਿਕ ਸਮੂਹਾਂ ਨਾਲ ਸੰਭਾਵਿਤ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ  ਹੈ।

SHARE ARTICLE

ਏਜੰਸੀ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement